ਪਉੜੀ ॥
Pauree:
ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥
ਸਦਕੇ ਹਾਂ ਗੁਰੂ ਤੋਂ ਜਿਸ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦਾ ਭਜਨ ਕੀਤਾ ਜਾ ਸਕਦਾ ਹੈ
Blessed, blessed is the Divine Guru; associating with Him, one meditates on the Lord.
ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥
ਜਦੋਂ ਸਤਿਗੁਰੂ ਮੇਹਰਬਾਨ ਹੁੰਦਾ ਹੈ ਤਾਂ ਸਾਰੇ ਔਗੁਣ ਦੂਰ ਹੋ ਜਾਂਦੇ ਹਨ
When the Guru becomes merciful, then all one's demerits are dispelled.
ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥
ਪ੍ਰਭੂ ਦਾ ਰੂਪ ਗੁਰੂ ਨੀਵਿਆਂ ਤੋਂ ਉੱਚੇ ਕਰ ਦੇਂਦਾ ਹੈ
The Supreme Lord God, the Divine Guru, uplifts and exalts the lowly.
ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥
ਮਾਇਆ ਦੇ ਦੁਖਾਂ ਦੀ ਫਾਹੀ ਕੱਟ ਕੇ ਆਪਣੇ ਸੇਵਕ ਬਣਾ ਲੈਂਦਾ ਹੈ, (ਗੁਰੂ ਦੀ ਸੰਗਤਿ ਵਿਚ ਰਿਹਾਂ)
Cutting away the painful noose of Maya, He makes us His own slaves.
ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥
ਜੀਭ ਨਾਲ ਬੇਅੰਤ ਪ੍ਰਭੂ ਦੇ ਗੁਣ ਗਾ ਸਕੀਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਸਕੀਦੀ ਹੈ ।੧੯।
With my tongue, I sing the Glorious Praises of the infinite Lord God. ||19||