ਸਲੋਕ ॥
Shalok:
ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
ਹੇ ਨਾਨਕ! ਜਿਨ੍ਹਾਂ ਉਤੇ ਦਿਆਲ ਪ੍ਰਭੂ ਮੇਹਰ ਕਰਦਾ ਹੈ ਉਹ ਉਸ ਪਾਸੋਂ ਬੰਦਗੀ ਦਾ ਖ਼ੈਰ ਮੰਗਦੇ ਹਨ
I see only the One Lord; I hear only the One Lord; the One Lord is all-pervading.
ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥
ਉਹਨਾਂ ਨੂੰ ਹਰ ਥਾਂ ਉਹ ਖ਼ਲਕਤਿ ਦਾ ਸਾਈਂ ਹੀ ਦਿੱਸਦਾ ਹੈ, ਸੁਣੀਦਾ ਹੈ, ਵਿਆਪਕ ਜਾਪਦਾ ਹੈ ।੧।
Nanak begs for the gift of the Naam; O Merciful Lord God, please grant Your Grace. ||1||
ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥
ਮੇਰੀ ਇਕ ਪ੍ਰਭੂ ਦੇ ਪਾਸ ਹੀ ਅਰਜ਼ੋਈ ਹੈ ਕਿ ਮੈਂ ਪ੍ਰਭੂ ਨੂੰ ਹੀ ਸਿਮਰਾਂ ਤੇ ਪ੍ਰਭੂ ਨੂੰ ਹੀ ਹਿਰਦੇ ਵਿਚ ਸੰਭਾਲ ਰੱਖਾਂ
I serve the One Lord, I contemplate the One Lord, and to the One Lord, I offer my prayer.
ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਨਾਮ-ਰੂਪ ਸੌਦਾ ਨਾਮ-ਰੂਪ ਧਨ ਜੋੜਿਆ ਹੈ, ਉਹਨਾਂ ਦੀ ਇਹ ਪੰੂਜੀ ਸਦਾ ਹੀ ਕਾਇਮ ਰਹਿੰਦੀ ਹੈ ।੨।
Nanak has gathered in the wealth, the merchandise of the Naam; this is the true capital. ||2||