ਮਾਝ ਮਹਲਾ ੪ ॥
Maajh, Fourth Mehl:
ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥
(ਹੇ ਸਤਸੰਗੀ ਮਿਤ੍ਰ ! ਆਉ ਰਲ ਕੇ ਅਸੀ) ਪਰਮਾਤਮਾ ਦੇ ਗੁਣਾਂ ਵਾਲੀ ਬਾਣੀ ਪੜ੍ਹੀਏ ਤੇ ਵਿਚਾਰੀਏ
Read of the Lord's Glories and reflect upon the Lord's Glories.
ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥
ਪਰਮਾਤਮਾ ਦੇ ਨਾਮ ਦੀ ਕਥਾ ਹੀ ਸਦਾ ਸੁਣਾ ਸੁਣਦੇ ਰਹੀਏ
Listen continually to the Sermon of the Naam, the Name of the Lord, Har, Har.
ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥
ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ (ਸਿਫ਼ਤਿ-ਸਾਲਾਹ) ਦੇ ਗੁਣ ਗਾ ਕੇ ਇਸ ਜਗਤ ਤੋਂ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ (ਸਿਫ਼ਤਿ-ਸਾਲਾਹ ਤੋਂ ਬਿਨਾ) ਜਿਸ ਤੋਂ ਪਾਰ ਲੰਘਣਾ ਬਹੁਤਾ ਔਖਾ ਹੈ ।੧।
Joining the Sat Sangat, the True Congregation, and singing the Glorious Praises of the Lord, you shall cross over the treacherous and terrifying world-ocean. ||1||
ਆਉ ਸਖੀ ਹਰਿ ਮੇਲੁ ਕਰੇਹਾ ॥
ਹੇ ਸਤਸੰਗੀ ਮਿਤ੍ਰ ! ਆਉ, ਪਰਮਾਤਮਾ (ਦੀ ਪ੍ਰਾਪਤੀ) ਵਾਲਾ ਸਤਸੰਗ ਬਣਾਈਏ
Come, friends, let us meet our Lord.
ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥
ਜੇਹੜਾ ਗੁਰਮੁਖਿ ਮੈਨੂੰ ਮੇਰੇ ਪ੍ਰੀਤਮ-ਪ੍ਰਭੂ ਦਾ ਸੁਨੇਹਾ ਦੇਵੇ
Bring me a message from my Beloved.
ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥
ਮੈਨੂੰ ਪਰਮਾਤਮਾ (ਦਾ ਥਹੁ-ਪਤਾ) ਦੱਸੇ ਉਹੀ ਮੇਰਾ ਮਿਤ੍ਰ ਹੈ ਮੇਰਾ ਸਾਥੀ ਹੈ, ਮੇਰਾ ਸੱਜਣ ਹੈ ਮੇਰਾ ਭਰਾ ਹੈ ।੨।
He alone is a friend, companion, beloved and brother of mine, who shows me the way to the Lord, the Lord of all. ||2||
ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥
(ਹੇ ਸਤਸੰਗੀ ਮਿਤ੍ਰ !) ਪਰਮਾਤਮਾ (ਦਾ ਰੂਪ) ਪੂਰਾ ਗੁਰੂ (ਹੀ) ਮੇਰੀ ਪੀੜਾ ਜਾਣਦਾ ਹੈ
My illness is known only to the Lord and the Perfect Guru.
ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥
ਕਿ ਪਰਮਾਤਮਾ ਦਾ ਨਾਮ ਉਚਾਰਨ ਤੋਂ ਬਿਨਾ ਮੈਨੂੰ ਧੀਰਜ ਨਹੀਂ ਆ ਸਕਦੀ
I cannot continue living without chanting the Naam.
ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥
(ਇਸ ਵਾਸਤੇ ਮੈਂ ਗੁਰੂ ਅੱਗੇ ਹੀ ਬੇਨਤੀ ਕਰਦਾ ਹਾਂ ਤੇ ਆਖਦਾ ਹਾਂ—) ਹੇ ਪੂਰੇ ਸਤਿਗੁਰੂ ! ਮੈਨੂੰ (ਆਪਣਾ) ਉਪਦੇਸ਼ ਦੇਹ (ਇਹੀ) ਦਵਾਈ (ਹੈ ਜੋ ਮੇਰੀ ਬੇਦਨ ਦੂਰ ਕਰ ਸਕਦਾ ਹੈ) । ਹੇ ਪੂਰੇ ਸਤਿਗੁਰੂ ! ਮੈਨੂੰ ਪਰਮਾਤਮਾ ਦੇ ਨਾਮ ਵਿਚ (ਜੋੜ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ।੩।
So give me the medicine, the Mantra of the Perfect Guru. Through the Name of the Lord, Har, Har, I am saved. ||3||
ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥
ਅਸੀ ਨਿਮਾਣੇ ਚਾਤ੍ਰਿਕ ਹਾਂ ਤੇ ਗੁਰੂ ਦੀ ਸਰਨ ਆਏ ਹਾਂ
I am just a poor song-bird, in the Sanctuary of the True Guru,
ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥
(ਗੁਰੂ ਦੀ ਕਿਰਪਾ ਨਾਲ ਅਸਾਂ) ਪਰਮਾਤਮਾ ਦਾ ਨਾਮ ਮੂੰਹ ਵਿਚ ਪਾਇਆ ਹੈ (ਜਿਵੇਂ ਚਾਤ੍ਰਿਕ ਸ੍ਵਾਂਤੀ) ਬੂੰਦ (ਮੂੰਹ ਵਿਚ ਪਾਂਦਾ ਹੈ)
who has placed the Drop of Water, the Lord's Name, Har, Har, in my mouth.
ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥
ਪਰਮਾਤਮਾ ਪਾਣੀ ਦਾ ਸਮੁੰਦਰ ਹੈ, ਅਸੀ ਉਸ ਪਾਣੀ ਦੀਆਂ ਮੱਛੀਆਂ ਹਾਂ, ਹੇ ਦਾਸ ਨਾਨਕ ! (ਆਖ—) ਉਸ ਨਾਮ-ਜਲ ਤੋਂ ਬਿਨਾ ਆਤਮਕ ਮੌਤ ਆ ਜਾਂਦੀ ਹੈ (ਜਿਵੇਂ ਮੱਛੀ ਪਾਣੀ ਤੋਂ ਬਿਨਾ ਮਰ ਜਾਂਦੀ ਹੈ) ।੪।੩।
The Lord is the Treasure of Water; I am just a fish in that water. Without this Water, servant Nanak would die. ||4||3||