ਪਉੜੀ ॥
Pauree:
ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥
ਸਿਰਫ਼ ਇਹ ਦਿਆਲ ਤੇ ਬੇਅੰਤ ਪ੍ਰਭੂ ਹੀ ਹਰ ਥਾਂ ਮੌਜੂਦ ਹੈ
God is merciful and infinite. The One and Only is all-pervading.
ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥
ਉਹ ਆਪ ਹੀ ਆਪ ਸਭ ਕੁਝ ਹੈ, ਹੋਰ ਦੂਜਾ ਕੇਹੜਾ ਦੱਸਾਂ (ਜੇ ਉਸ ਵਰਗਾ ਹੋਵੇ)?
He Himself is all-in-all. Who else can we speak of?
ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥
ਹੇ ਪ੍ਰਭੂ! ਤੂੰ ਆਪ ਹੀ ਦਾਨ ਕਰਨ ਵਾਲਾ ਹੈਂ ਤੇ ਆਪ ਹੀ ਉਹ ਦਾਨ ਲੈਣ ਵਾਲਾ ਹੈਂ
God Himself grants His gifts, and He Himself receives them.
ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥
(ਜੀਵਾਂ ਦਾ) ਜੰਮਣਾ ਤੇ ਮਰਨਾ—ਇਹ ਤੇਰਾ ਹੁਕਮ ਹੈ (ਭਾਵ, ਤੇਰੀ ਖੇਡ ਹੈ), ਤੇਰਾ ਆਪਣਾ ਟਿਕਾਣਾ ਸਦਾ ਅਟੱਲ ਹੈ
Coming and going are all by the Hukam of Your Will; Your place is steady and unchanging.
ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
ਨਾਨਕ (ਤੈਥੋਂ) ਖ਼ੈਰ ਮੰਗਦਾ ਹੈ, ਮੇਹਰ ਕਰ ਤੇ ਨਾਮ ਬਖ਼ਸ਼ ।੨੦।੧।
Nanak begs for this gift; by Your Grace, Lord, please grant me Your Name. ||20||1||