ਜੈਤਸਰੀ ਬਾਣੀ ਭਗਤਾ ਕੀ
Jaitsree, The Word Of The Devotees:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਨਾਥ ਕਛੂਅ ਨ ਜਾਨਉ ॥
O my Lord and Master, I know nothing.
ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
ਹੇ ਪ੍ਰਭੂ! ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ, ਮੇਰੀ ਇਸ ਅੱਗੇ (ਹੁਣ) ਕੋਈ ਪੇਸ਼ ਨਹੀਂ ਜਾਂਦੀ ।੧।ਰਹਾਉ।
My mind has sold out, and is in Maya's hands. ||1||Pause||
ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥
ਹੇ ਨਾਥ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ
You are called the Lord and Master, the Guru of the World.
ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
ਅਸੀ ਕਲਜੁਗੀ ਵਿਸ਼ਈ ਜੀਵ ਹਾਂ (ਮੇਰੀ ਸਹਾਇਤਾ ਕਰ) ।੧।
I am called a lustful being of the Dark Age of Kali Yuga. ||1||
ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥
(ਕਾਮਾਦਿਕ) ਇਹਨਾਂ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ
The five vices have corrupted my mind.
ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
ਕਿ ਹਰ ਦਮ ਮੇਰੀ ਪਰਮਾਤਮਾ ਨਾਲੋਂ ਵਿੱਥ ਪਵਾ ਰਹੇ ਹਨ ।੨।
Moment by moment, they lead me further away from the Lord. ||2||
ਜਤ ਦੇਖਉ ਤਤ ਦੁਖ ਕੀ ਰਾਸੀ ॥
(ਇਹਨਾਂ ਨੇ ਜਗਤ ਨੂੰ ਬੜਾ ਖ਼ੁਆਰ ਕੀਤਾ ਹੈ) ਮੈਂ ਜਿੱਧਰ ਵੇਖਦਾ ਹਾਂ, ਉੱਧਰ ਦੁੱਖਾਂ ਦੀ ਰਾਸਿ-ਪੂੰਜੀ ਬਣੀ ਪਈ ਹੈ
Wherever I look, I see loads of pain and suffering.
ਅਜੌਂ ਨ ਪਤ੍ਯਾਇ ਨਿਗਮ ਭਏ ਸਾਖੀ ॥੩॥
ਇਹ ਵੇਖ ਕੇ ਭੀ (ਕਿ ਵਿਕਾਰਾਂ ਦਾ ਸਿੱਟਾ ਹੈ ਦੁੱਖ) ਮੇਰਾ ਮਨ ਮੰਨਿਆ ਨਹੀਂ, ਵੇਦਾਦਿਕ ਧਰਮ-ਪੁਸਤਕ ਭੀ (ਸਾਖੀਆਂ ਦੀ ਰਾਹੀਂ) ਇਹੀ ਗਵਾਹੀ ਦੇ ਰਹੇ ਹਨ ।੩।
I do not have faith, even though the Vedas bear witness to the Lord. ||3||
ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥
ਗੌਤਮ ਦੀ ਵਹੁਟੀ ਅਹੱਲਿਆ, ਪਾਰਵਤੀ ਦਾ ਪਤੀ ਸ਼ਿਵ, ਬ੍ਰਹਮਾ, ਹਜ਼ਾਰ ਭਗਾਂ ਦੇ ਚਿੰਨ੍ਹ ਵਾਲਾ ਇੰਦਰ—(ਇਹਨਾਂ ਸਭਨਾਂ ਨੂੰ ਇਹਨਾਂ ਪੰਜਾਂ ਨੇ ਹੀ ਖ਼ੁਆਰ ਕੀਤਾ) ।੪।
Shiva cut off Brahma's head, and Gautam's wife and the Lord Indra mated; Brahma's head got stuck to Shiva's hand, and Indra came to bear the marks of a thousand female organs. ||4||
ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥
ਇਹਨਾਂ ਚੰਦ੍ਰਿਆਂ ਨੇ (ਮੇਰੇ) ਮੂਰਖ (ਮਨ) ਨੂੰ ਬੁਰੀ ਤਰ੍ਹਾਂ ਮਾਰ ਕੀਤੀ ਹੈ
These demons have fooled, bound and destroyed me.
ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
ਪਰ ਇਹ ਮਨ ਬੜਾ ਬੇ-ਸ਼ਰਮ ਹੈ, ਅਜੇ ਭੀ ਵਿਕਾਰਾਂ ਵਲੋਂ ਮੁੜਿਆ ਨਹੀਂ ।੫।
I am very shameless - even now, I am not tired of them. ||5||
ਕਹਿ ਰਵਿਦਾਸ ਕਹਾ ਕੈਸੇ ਕੀਜੈ ॥
ਰਵਿਦਾਸ ਆਖਦੇ ਹਨ—ਹੋਰ ਕਿੱਥੇ ਜਾਵਾਂ? ਹੋਰ ਕੀਹ ਕਰਾਂ?
Says Ravi Daas, what am I to do now?
ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥
(ਇਹਨਾਂ ਵਿਕਾਰਾਂ ਤੋਂ ਬਚਣ ਲਈ) ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਆਸਰਾ ਲਿਆ ਨਹੀਂ ਜਾ ਸਕਦਾ ।੬।੧।
Without the Sanctuary of the Lord's Protection, who else's should I seek? ||6||1||