ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਗੁ ਟੋਡੀ ਮਹਲਾ ੪ ਘਰੁ ੧ ॥
Raag Todee, Chau-Padas, Fourth Mehl, First House:
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ ।
Without the Lord, my mind cannot survive.
ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ।
If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. ||1||Pause||
ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ
My heart is gripped by a yearning for my Lord God, and with my eyes, I behold my Lord God.
ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।
The merciful True Guru has implanted the Name of the Lord within me; this is the Path leading to my Lord God. ||1||
ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥
ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ
Through the Lord's Love, I have found the Naam, the Name of my Lord God, the Lord of the Universe, the Lord my God.
ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।
The Lord seems so very sweet to my heart, mind and body; upon my face, upon my forehead, my good destiny is inscribed. ||2||
ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥
ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ
Those whose minds are attached to greed and corruption forget the Lord, the good Lord God.
ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।
Those self-willed manmukhs are called foolish and ignorant; misfortune and bad destiny are written on their foreheads. ||3||
ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ
From the True Guru, I have obtained a discriminating intellect; the Guru has revealed the spiritual wisdom of God.
ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।
Servant Nanak has obtained the Naam from the Guru; such is the destiny inscribed upon his forehead. ||4||1||