ਟੋਡੀ ਮਹਲਾ ੫ ॥
Todee, Fifth Mehl:
 
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
ਹੇ ਭਾਈ! (ਜਨਮ-ਮਨੋਰਥ ਨੂੰ) ਸਮਝਣ ਤੋਂ ਬਿਨਾ ਮਨੁੱਖ (ਜਗਤ ਵਿਚ) ਆਇਆ ਵਿਅਰਥ ਹੀ ਜਾਣੋ
Without understanding, his coming into the world is useless.
 
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
ਜਨਮ-ਮਨੋਰਥ ਦੀ ਸੂਝ ਤੋਂ ਬਿਨਾ ਜੇ ਮਨੁੱਖ ਆਪਣੇ ਸਰੀਰ ਵਾਸਤੇ) ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ (ਤਾਂ ਇਉਂ ਹੀ ਹੈ) ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ ।ਰਹਾਉ।
He puts on various ornaments and many decorations, but it is like dressing a corpse. ||Pause||
 
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ,
With great effort and exertion, the miser works to gather in the riches of Maya.
 
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
(ਪਰ ਉਸ ਮਾਇਆ ਨਾਲ) ਉਹ ਦਾਨ-ਪੁੰਨ ਨਹੀਂ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ । ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ ।੧।
He does not give anything in charity or generosity, and he does not serve the Saints; his wealth does not do him any good at all. ||1||
 
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
(ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਇਸਤ੍ਰੀ ਗਹਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, (ਸੁੰਦਰਤਾ ਦਾ) ਅਡੰਬਰ ਕਰਦੀ ਹੈ, ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ
The soul-bride puts on her ornaments, embellishes her bed, and fashions decorations.
 
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
(ਉਹਨਾਂ ਗਹਣਿਆਂ ਆਦਿ ਨੂੰ) ਵੇਖ ਵੇਖ ਕੇ ਉਸ ਨੂੰ ਸਗੋਂ ਦੁੱਖ ਪ੍ਰਤੀਤ ਹੁੰਦਾ ਹੈ ।੨।
But if she does not obtain the company of her Husband Lord, the sight of these decorations only brings her pain. ||2||
 
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
(ਨਾਮ-ਹੀਣ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਮਨੁੱਖ ਸਾਰਾ ਦਿਨ (ਇਹ) ਮਜੂਰੀ ਕਰਦਾ ਹੈ (ਕਿ) ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ (ਜਾਂ) ਕਿਸੇ ਵਿਗਾਰੀ ਨੂੰ (ਵਿਗਾਰ ਵਿਚ ਨਿਰਾ) ਕਸ਼ਟ ਹੀ ਮਿਲਦਾ ਹੈ
The man works all day long, threshing the husks with the pestle.
 
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
(ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ) ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ ।੩।
He is depressed, like a forced laborer, and so he is of no use to his own home. ||3||
 
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ
But when God shows His Mercy and Grace, He implants the Naam, the Name of the Lord, within the heart.
 
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
ਉਸ ਦੇ ਹਿਰਦੇ ਵਿਚ (ਪਰਮਾਤਮਾ ਆਪਣਾ) ਨਾਮ ਵਸਾਂਦਾ ਹੈ, ਉਹ ਮਨੁੱਖ ਸਾਧ ਸੰਗਤਿ ਦੀ ਸਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ ।੪।੨।੪।
Search the Saadh Sangat, the Company of the Holy, O Nanak, and find the sublime essence of the Lord. ||4||2||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by