ਟੋਡੀ ਮਹਲਾ ੫ ॥
Todee, Fifth Mehl:
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੇਰੇ ਹਿਰਦੇ ਵਿਚ ਵੱਸਦਾ ਰਹੁ ।
O Lord, ocean of mercy, please abide forever in my heart.
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
ਹੇ ਪ੍ਰਭੂ! ਮੇਰੇ ਅੰਦਰ ਇਹੋ ਜਿਹੀ ਅਕਲ ਦਾ ਚਾਨਣ ਕਰ, ਕਿ ਤੇਰੇ ਨਾਲ ਮੇਰੀ ਪ੍ਰੀਤਿ ਬਣੀ ਰਹੇ ।ਰਹਾਉ।
Please awaken such understanding within me, that I may be in love with You, God. ||Pause||
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
ਹੇ ਪ੍ਰਭੂ! ਮੈਂ ਤੇਰੇ ਸੇਵਕ ਦੀ ਚਰਨ-ਧੂੜ ਪ੍ਰਾਪਤ ਕਰਾਂ, (ਉਹ ਚਰਨ-ਧੂੜ) ਲੈ ਲੈ ਕੇ ਮੈਂ (ਆਪਣੇ) ਮੱਥੇ ਉੱਤੇ ਲਾਂਦਾ ਰਹਾਂ ।
Please, bless me with the dust of the feet of Your slaves; I touch it to my forehead.
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥
( ਹੇ ਪ੍ਰਭੂ! ਮੇਹਰ ਕਰ) ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੇ ਗੁਣ ਗਾਂਦਾ ਰਹਾਂ । (ਜਿਸ ਦੀ ਬਰਕਤਿ ਨਾਲ) ਵੱਡੇ ਵੱਡੇ ਵਿਕਾਰੀਆਂ ਤੋਂ ਭੀ ਪਵਿਤ੍ਰ ਹੋ ਜਾਂਦੇ ਹਨ ।੧।
I was a great sinner, but I have been made pure, singing the Kirtan of the Lord's Glorious Praises. ||1||
ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥
(ਹੇ ਪ੍ਰਭੂ! ਮੇਹਰ ਕਰ) ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ, ਮੈਨੂੰ ਤੇਰਾ ਕੀਤਾ ਚੰਗਾ ਲੱਗਦਾ ਰਹੇ ।
Your Will seems so sweet to me; whatever You do, is pleasing to me.
ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਉਸੇ ਵਿਚ ਹੀ (ਮੇਰਾ) ਇਹ ਮਨ ਸੰਤੁਸ਼ਟ ਰਹੇ, ਮੈਂ ਕਿਸੇ ਭੀ ਹੋਰ ਪਾਸੇ ਭਟਕਦਾ ਨਾਹ ਫਿਰਾਂ ।੨।
Whatever You give me, with that I am satisfied; I shall chase after no one else. ||2||
ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥
ਹੇ ਮੇਰੇ ਮਾਲਕ-ਪ੍ਰਭੂ! ਮੈਂ ਤੈਨੂੰ ਸਦਾ ਆਪਣੇ ਨੇੜੇ (ਵੱਸਦਾ) ਜਾਣਦਾ ਰਹਾਂ । ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਬਣ ਕੇ ਰਹਿਣਾ ਚਾਹੀਦਾ ਹੈ ।
I know that my Lord and Master God is always with me; I am the dust of all men's feet.
ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
ਜਦੋਂ ਗੁਰੂ ਦੀ ਸੰਗਤਿ ਹਾਸਲ ਹੁੰਦੀ ਹੈ, ਤਦੋਂ ਆਪਣੇ ਪ੍ਰਭੂ ਨੂੰ ਲੱਭ ਲਈਦਾ ਹੈ ।੩।
If I find the Saadh Sangat, the Company of the Holy, I shall obtain God. ||3||
ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥
ਹੇ ਪ੍ਰਭੂ! ਅਸੀ ਜੀਵ ਸਦਾ ਹੀ ਤੇਰੇ ਅੰਞਾਣ ਬੱਚੇ ਹਾਂ,ਤੂੰ ਸਾਡੀ ਮਾਂ ਹੈ ਸਾਡਾ ਪਿਉ ਹੈਂ (ਮੇਹਰ ਕਰ) ਤੇਰਾ ਨਾਮ ਸਾਡੇ ਮੂੰਹ ਵਿਚ ਰਹੇ (ਜਿਵੇਂ) ਮਾਪੇ ਆਪਣੇ ਬੱਚੇ ਦੇ ਮੂੰਹ ਵਿਚ ਦੁੱਧ (ਪਾਂਦੇ ਰਹਿੰਦੇ ਹਨ) ।੪।੩।੫।
Forever and ever, I am Your child; You are my God, my King.
ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
Nanak is Your child; You are my mother and father; please, give me Your Name, like milk in my mouth. ||4||3||5||