ਟੋਡੀ ਮਃ ੫ ॥
Todee, Fifth Mehl:
ਨੀਕੇ ਗੁਣ ਗਾਉ ਮਿਟਹੀ ਰੋਗ ॥
ਹੇ ਭਾਈ! ਪਰਮਾਤਮਾ ਦੇ ਸੋਹਣੇ ਗੁਣ ਗਾਂਦਾ ਰਿਹਾ ਕਰ । (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸਾਰੇ ਰੋਗ ਮਿਟ ਜਾਂਦੇ ਹਨ
Sing the sublime Praises of the Lord, and your disease shall be eradicated.
ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
(ਇਸ ਤਰ੍ਹਾਂ) ਤੇਰਾ ਇਹ ਲੋਕ ਅਤੇ ਪਰਲੋਕ ਸੰਵਰ ਜਾਣਗੇ, ਮਨ ਪਵਿਤ੍ਰ ਹੋ ਜਾਇਗਾ, (ਲੋਕ ਪਰਲੋਕ ਵਿਚ) ਮੂੰਹ ਭੀ ਰੌਸ਼ਨ ਰਹੇਗਾ ।੧।ਰਹਾਉ।
Your face shall become radiant and bright, and your mind shall be immaculately pure. You shall be saved here and hereafter. ||1||Pause||
ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥
ਹੇ ਭਾਈ! ਮੈਂ (ਤਾਂ) ਗੁਰੂ ਦੇ ਚਰਨ ਧੋ ਕੇ ਗੁਰੂ ਦੀ ਸੇਵਾ ਕਰਦਾ ਹਾਂ, ਆਪਣਾ ਮਨ ਗੁਰੂ ਅੱਗੇ ਭੇਟ ਕਰਦਾ ਹਾਂ (ਕਿਉਂਕਿ ਗੁਰੂ ਦੀ ਕਿਰਪਾ ਨਾਲ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ)
I wash the Guru's feet and serve Him; I dedicate my mind as an offering to Him.
ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
ਹੇ ਭਾਈ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਆਪਾ-ਭਾਵ, (ਮਾਇਆ ਵਾਲਾ) ਝਗੜਾ ਅਤੇ ਅਹੰਕਾਰ ਤਿਆਗ, ਜੋ ਕੁਝ ਪ੍ਰਭੂ ਦੀ ਰਜ਼ਾ ਵਿਚ ਹੁੰਦਾ ਹੈ ਉਸ ਨੂੰ (ਮਿੱਠਾ ਕਰ ਕੇ) ਮੰਨ ।੧।
Renounce self-conceit, negativity and egotism, and accept what comes to pass. ||1||
ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥
(ਪਰ,) ਹੇ ਨਾਨਕ! ਆਖ—ਗੁਰੂ ਦੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਦੇ ਮੱਥੇ ਉਤੇ (ਧੁਰੋਂ ਇਹ) ਲੇਖ ਲਿਖਿਆ ਹੁੰਦਾ ਹੈ
He alone commits himself to the service of the Saints, upon whose forehead such destiny is inscribed.
ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
ਉਸ ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ (ਇਹ ਮੇਹਰ) ਕਰਨ ਜੋਗਾ ਨਹੀਂ ਹੈ ।੨।੩।੮।
Says Nanak, other than the One Lord, there is not any other able to act. ||2||3||8||