ਟੋਡੀ ਮਹਲਾ ੫ ॥
Todee, Fifth Mehl:
ਸਤਿਗੁਰ ਆਇਓ ਸਰਣਿ ਤੁਹਾਰੀ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ
O True Guru, I have come to Your Sanctuary.
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
Grant me the peace and glory of the Lord's Name, and remove my anxiety. ||1||Pause||
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ
I cannot see any other place of shelter; I have grown weary, and collapsed at Your door.
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।
Please ignore my account; only then may I be saved. I am worthless - please, save me! ||1||
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ
You are always forgiving, and always merciful; You give support to all.
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।
Slave Nanak follows the Path of the Saints; save him, O Lord, this time. ||2||4||9||