ਟੋਡੀ ਮਹਲਾ ੫ ॥
Todee, Fifth Mehl:
ਰਸਨਾ ਗੁਣ ਗੋਪਾਲ ਨਿਧਿ ਗਾਇਣ ॥
ਹੇ ਭਾਈ! (ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ,
My tongue sings the Praises of the Lord of the world, the ocean of virtue.
ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥
ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।ਰਹਾਉ।
Peace, tranquility, poise and delight well up in my mind, and all sorrows run away. ||1||Pause||
ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥
ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ,
Whatever I ask for, I receive; I serve at the Lord's feet, the source of nectar.
ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੧।
I am released from the bondage of birth and death, and so I cross over the terrifying world-ocean. ||1||
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥
ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ ।
Searching and seeking, I have come to understand the essence of reality; the slave of the Lord of the Universe is dedicated to Him.
ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
ਹੇ ਨਾਨਕ! (ਆਖ—ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ ।੨।੫।੧੦।
If you desire eternal bliss, O Nanak, ever remember the Lord in meditation. ||2||5||10||