ਟੋਡੀ ਮਃ ੫ ॥
Todee, Fifth Mehl:
ਕਿਰਪਨ ਤਨ ਮਨ ਕਿਲਵਿਖ ਭਰੇ ॥
ਹੇ ਸ਼ੂਮ! (ਸੁਆਸਾਂ ਦੀ ਪੂੰਜੀ ਸਿਮਰਨ ਵਾਲੇ ਪਾਸੇ ਨਾਹ ਖ਼ਰਚਣ ਦੇ ਕਾਰਨ ਤੇਰਾ) ਮਨ ਤੇ ਸਰੀਰ ਪਾਪਾਂ ਨਾਲ ਭਰੇ ਪਏ ਹਨ
O miser, your body and mind are full of sin.
ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥
ਹੇ ਸ਼ੂਮ! ਸਾਧ ਸੰਗਤਿ ਵਿਚ ਟਿਕ ਕੇ ਮਾਲਕ-ਪ੍ਰਭੂ ਦਾ ਭਜਨ ਕਰਿਆ ਕਰ । ਸਿਰਫ਼ ਉਹ ਪ੍ਰਭੂ ਹੀ ਇਹਨਾਂ ਪਾਪਾਂ ਉਤੇ ਪਰਦਾ ਪਾਣ ਦੇ ਸਮਰਥ ਹੈ ।੧।ਰਹਾਉ।
In the Saadh Sangat, the Company of the Holy, vibrate, meditate on the Lord and Master; He alone can cover your sins. ||1||Pause||
ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥
ਹੇ ਸ਼ੂਮ! (ਸਿਮਰਨ ਤੋਂ ਸੁੰਞਾ ਰਹਿਣ ਦੇ ਕਾਰਨ ਤੇਰੇ ਸਰੀਰ-) ਜਹਾਜ਼ ਵਿਚ ਅਨੇਕਾਂ ਛੇਕ ਪੈ ਗਏ ਹਨ, (ਸਿਮਰਨ ਤੋਂ ਬਿਨਾ ਕਿਸੇ ਭੀ ਹੋਰ ਤਰੀਕੇ ਨਾਲ) ਇਹ ਛੇਕ ਬੰਦ ਨਹੀਂ ਕੀਤੇ ਜਾ ਸਕਦੇ
When many holes appear in your boat, you cannot plug them with your hands.
ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥
ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ (ਸਰੀਰ) ਜਹਾਜ਼ ਹੈ, ਉਸ ਦੀ ਆਰਾਧਨਾ ਕਰਿਆ ਕਰ । ਉਸ ਦੀ ਸੰਗਤਿ ਵਿਚ ਖੋਟੇ (ਹੋ ਚੁਕੇ ਗਿਆਨ-ਇੰਦ੍ਰੇ) ਖਰੇ ਹੋ ਜਾਣਗੇ ।੧।
Worship and adore the One, to whom your boat belongs; He saves the counterfeit along with the genuine. ||1||
ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥
ਪਰ ਮਨੁੱਖ ਨਿਰੀਆਂ ਗੱਲਾਂ ਨਾਲ ਹੀ ਪਹਾੜ ਚੁੱਕਣੇ ਚਾਹੁੰਦਾ ਹੈ (ਨਿਰੀਆਂ ਗੱਲਾਂ ਨਾਲ) ਉਹ ਪਹਾੜ ਉੱਥੇ ਦੇ ਉੱਥੇ ਹੀ ਧਰੇ ਰਹਿ ਜਾਂਦੇ ਹਨ
People want to lift up the mountain with mere words, but it just stays there.
ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
ਹੇ ਨਾਨਕ! (ਆਖ—) ਹੇ ਪ੍ਰਭੂ! (ਇਹਨਾਂ ਛਿਦ੍ਰਾਂ ਤੋਂ ਬਚਣ ਵਾਸਤੇ ਅਸਾਂ ਜੀਵਾਂ ਵਿਚ) ਕੋਈ ਜ਼ੋਰ ਨਹੀਂ ਕੋਈ ਤਾਕਤ ਨਹੀਂ । ਅਸੀ ਤੇਰੀ ਸਰਨ ਆ ਪਏ ਹਾਂ, ਸਾਨੂੰ ਤੂੰ ਆਪ ਬਚਾ ਲੈ ।੨।੭।੧੨।
Nanak has no strength or power at all; O God, please protect me - I seek Your Sanctuary. ||2||7||12||