ਟੋਡੀ ਮਹਲਾ ੫ ॥
Todee, Fifth Mehl:
ਹਰਿ ਕੇ ਚਰਨ ਕਮਲ ਮਨਿ ਧਿਆਉ ॥
ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ
Meditate on the lotus feet of the Lord within your mind.
ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜੇਹੜੀ (ਮਨੁੱਖ ਦੇ ਅੰਦਰੋਂ) ਕੋ੍ਰਧ ਅਤੇ ਅਹੰਕਾਰ (ਆਦਿਕ ਰੋਗ) ਪੂਰੀ ਤਰ੍ਹਾਂ ਕੱਢ ਦੇਂਦੀ ਹੈ (ਜਿਵੇਂ ਦਵਾਈ ਸਰੀਰ ਵਿਚੋਂ ਗਰਮੀ ਤੇ ਵਾਈ ਦੇ ਰੋਗ ਦੂਰ ਕਰਦੀ ਹੈ) ।੧।ਰਹਾਉ।
The Name of the Lord is the medicine; it is like an axe, which destroys the diseases caused by anger and egotism. ||1||Pause||
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
ਹੇ ਭਾਈ! ਪਰਮਾਤਮਾ (ਦਾ ਨਾਮ ਮਨੁੱਖ ਦੇ ਅੰਦਰੋਂ ਆਧਿ ਵਿਆਧਿ ਉਪਾਧਿ) ਤਿੰਨੇ ਹੀ ਤਾਪ ਦੂਰ ਕਰਨ ਵਾਲਾ ਹੈ, ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਅਤੇ ਸੁਖਾਂ ਦਾ ਸਰਮਾਇਆ ਹੈ
The Lord is the One who removes the three fevers; He is the Destroyer of pain, the warehouse of peace.
ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
ਜਿਸ ਮਨੁੱਖ ਦੀ ਅਰਦਾਸ ਸਦਾ ਪ੍ਰਭੂ ਦੇ ਦਰ ਤੇ ਜਾਰੀ ਰਹਿੰਦੀ ਹੈ, ਉਸ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀ ਆਉਂਦੀ ।੧।
No obstacles block the path of one who prays before God. ||1||
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
ਹੇ ਭਾਈ! ਇਕ ਪਰਮਾਤਮਾ ਹੀ ਜਗਤ ਦਾ ਮੂਲ ਹੈ, (ਜੀਵਾਂ ਦੇ ਰੋਗ ਦੂਰ ਕਰਨ ਵਾਲਾ) ਹਕੀਮ ਹੈ । ਇਹ ਪ੍ਰਭੂ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ
By the Grace of the Saints, the Lord has become my physician; God alone is the Doer, the Cause of causes.
ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
ਹੇ ਨਾਨਕ! ਜੇਹੜੇ ਮਨੁੱਖ ਆਪਣੇ ਅੰਦਰੋਂ ਚਤੁਰਾਈ ਦੂਰ ਕਰ ਦੇਂਦੇ ਹਨ, ਸਾਰੇ ਸੁਖ ਦੇਣ ਵਾਲਾ ਪਰਮਾਤਮਾ ਉਹਨਾਂ ਨੂੰ ਮਿਲ ਪੈਂਦਾ ਹੈ, ਉਹਨਾਂ (ਦੀ ਜ਼ਿੰਦਗੀ) ਦਾ ਸਹਾਰਾ ਬਣ ਜਾਂਦਾ ਹੈ ।੨।੮।੧੩।
He is the Giver of perfect peace to the innocent-minded people; O Nanak, the Lord, Har, Har, is my support. ||2||8||13||