ਮਾਝ ਮਹਲਾ ੪ ॥
Maajh, Fourth Mehl:
ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥
ਮੈਂ ਗੁਰੂ ਦੀ ਦਿੱਤੀ ਹੋਈ ਪਰਮਾਤਮਾ ਨਾਲ ਡੂੰਘੀ ਸਾਂਝ ਪ੍ਰਾਪਤ ਕਰ ਲਈ ਹੈ, ਮੈਨੂੰ ਪਰਮਾਤਮਾ ਦਾ ਨਾਮ-ਰਸ ਮਿਲ ਗਿਆ ਹੈ
Through the Guru, I have obtained the Lord's spiritual wisdom. I have obtained the Sublime Essence of the Lord.
ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥
ਮੇਰਾ ਮਨ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਗਿਆ ਹੈ, ਮੈਨੂੰ (ਗੁਰੂ ਨੇ) ਪਰਮਾਤਮਾ ਦਾ ਨਾਮ-ਰਸ ਪਿਲਾ ਦਿੱਤਾ ਹੈ
My mind is imbued with the Love of the Lord; I drink in the Sublime Essence of the Lord.
ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥
(ਹੁਣ) ਮੈਂ ਸਦਾ ਪਰਮਾਤਮਾ ਦਾ ਨਾਮ ਮੂੰਹ ਨਾਲ ਉਚਾਰਦਾ ਰਹਿੰਦਾ ਹਾਂ, ਪਰਮਾਤਮਾ ਦੇ ਨਾਮ-ਰਸ ਵਿਚ ਮੇਰਾ ਮਨ ਉਛਲ ਉਛਲ ਪੈਂਦਾ ਹੈ ।੧।
With my mouth, I chant the Name of the Lord, Har, Har; my mind is filled to overflowing with the Sublime Essence of the Lord. ||1||
ਆਵਹੁ ਸੰਤ ਮੈ ਗਲਿ ਮੇਲਾਈਐ ॥
ਹੇ ਸੰਤ ਜਨੋ ! ਆਵੋ, ਮੈਨੂੰ ਆਪਣੇ ਗਲ ਨਾਲ ਲਾ ਲਵੋ
Come, O Saints, and lead me to my Lord's Embrace.
ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥
ਤੇ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਵੋ
Recite to me the Sermon of my Beloved.
ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥
ਹੇ ਪ੍ਰਭੂ ਦੇ ਸੰਤ ਜਨੋ ! ਮੈਨੂੰ ਮਿਲੋ । ਜੇਹੜਾ ਕੋਈ ਸਤਿਗੁਰੂ ਦੀ ਬਾਣੀ ਮੂੰਹ ਨਾਲ ਉਚਾਰਦਾ ਹੈ (ਤੇ ਮੈਨੂੰ ਸੁਣਾਂਦਾ ਹੈਂ) ਮੈਂ ਆਪਣਾ ਮਨ ਉਸ ਦੇ ਹਵਾਲੇ ਕਰਦਾ ਹਾਂ ।੨।
I dedicate my mind to those Saints of the Lord, who chant the Word of the Guru's Bani with their mouths. ||2||
ਵਡਭਾਗੀ ਹਰਿ ਸੰਤੁ ਮਿਲਾਇਆ ॥
ਮੇਰੇ ਵੱਡੇ ਭਾਗਾਂ ਨਾਲ ਪਰਮਾਤਮਾ ਨੇ ਮੈਨੂੰ ਗੁਰੂ ਮਿਲਾ ਦਿੱਤਾ
By great good fortune, the Lord has led me to meet His Saint.
ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥
ਤੇ (ਉਸ) ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ-ਰਸ ਮੇਰੇ ਮੂੰਹ ਵਿਚ ਪਾ ਦਿੱਤਾ ਹੈ
The Perfect Guru has placed the Sublime Essence of the Lord into my mouth.
ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥
ਨਿਭਾਗੇ ਬੰਦਿਆਂ ਨੂੰ ਹੀ ਸਤਿਗੁਰੂ ਨਹੀਂ ਮਿਲਦਾ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਰਹਿੰਦਾ ਹੈ, ਉਹ ਸਦਾ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੩।
The unfortunate ones do not find the True Guru; the self-willed manmukhs continually endure reincarnation through the womb. ||3||
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
ਦਇਆ ਦੇ ਘਰ ਪ੍ਰਭੂ ਨੇ ਜਿਸ ਮਨੁੱਖ ਉੱਤੇ ਮਿਹਰ ਕੀਤੀ
God, the Merciful, has Himself bestowed His Mercy.
ਮਲੁ ਹਉਮੈ ਬਿਖਿਆ ਸਭ ਨਿਵਾਰੀ ॥
ਉਸ ਨੇ (ਆਪਣੇ ਅੰਦਰੋਂ) ਹਉਮੈ ਦੀ ਮੈਲ ਮਾਇਆ ਦੀ ਮੈਲ ਸਾਰੀ ਹੀ ਦੂਰੀ ਕਰ ਲਈ
He has totally removed the poisonous pollution of egotism.
ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥
ਹੇ ਨਾਨਕ ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ (ਆਪਣੇ) ਸਰੀਰ-ਹੱਟ ਵਿਚ ਹੀ ਸਰੀਰ-ਸ਼ਹਰ ਵਿਚ ਹੀ (ਟਿਕ ਕੇ) ਪਰਮਾਤਮਾ ਦੇ ਨਾਮ ਦਾ ਸੌਦਾ ਖ਼ਰੀਦਦੇ ਹਨ ।੪।੫।
O Nanak, in the shops of the city of the human body, the Gurmukhs buy the merchandise of the Lord's Name. ||4||5||