ਟੋਡੀ ਮਹਲਾ ੫ ॥
Todee, Fifth Mehl:
ਮਾਈ ਮੇਰੇ ਮਨ ਕੀ ਪ੍ਰੀਤਿ ॥
ਹੇ ਮਾਂ! (ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੋ ਗਿਆ ਹੈ
O my mother, my mind is in love.
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥
ਮੇਰੇ ਵਾਸਤੇ ਇਹ (ਪ੍ਰਭੂ-ਪ੍ਰੇਮ) ਹੀ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮ ਹੈ ਇਹੀ ਜਪ ਤਪ ਹੈ । ਪਰਮਾਤਮਾ ਦਾ ਨਾਮ ਸਿਮਰਨਾ ਹੀ ਜ਼ਿੰਦਗੀ ਨੂੰ ਪਵਿੱਤ੍ਰ ਕਰਨ ਦਾ ਤਰੀਕਾ ਹੈ ।ਰਹਾਉ।
This is my karma and my Dharma; this is my meditation. The Lord's Name is my immaculate, unstained way of life. ||Pause||
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਹੇ ਮਾਂ! (ਮੇਰੀ ਇਹੀ ਤਾਂਘ ਹੈ ਕਿ) ਮੈਨੂੰ ਸਦਾ ਪ੍ਰਭੂ ਦਾ ਦਰਸਨ ਵੇਖਣਾ ਪ੍ਰਾਪਤ ਰਹੇ—ਇਹੀ ਮੇਰੀ ਜਿੰਦ ਦਾ ਸਹਾਰਾ ਹੈ ਇਹੀ ਮੇਰੇ ਵਾਸਤੇ ਸਾਰੀ ਜ਼ਿੰਦਗੀ ਵਿਚ (ਖੱਟਿਆ ਕਮਾਇਆ) ਧਨ ਹੈ
The Support of my breath of life, the wealth of my life, is to gaze upon the Blessed Vision of God's Darshan.
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਰਸਤੇ ਵਿਚ, ਪੱਤਣ ਉਤੇ (ਜ਼ਿੰਦਗੀ ਦੇ ਸਫ਼ਰ ਵਿਚ ਹਰ ਥਾਂ ਪਰਮਾਤਮਾ ਦਾ ਪਿਆਰ ਹੀ) ਮੇਰੇ ਨਾਲ ਰਾਹ ਦਾ ਖ਼ਰਚ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਦੇ ਵਾਸਤੇ ਪਰਮਾਤਮਾ ਨੂੰ ਮਿੱਤਰ ਬਣਾ ਲਿਆ ਹੈ ।੧।
On the road, and on the river, these supplies are always with me. I have made my mind the Lord's companion. ||1||
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਹੇ ਨਾਨਕ! (ਆਖ—) ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਪਵਿੱਤ੍ਰ ਹੋ ਜਾਂਦੇ ਹਨ, ਪਰਮਾਤਮਾ ਮੇਹਰ ਕਰ ਕੇ ਉਹਨਾਂ ਨੂੰ ਆਪਣੇ (ਸੇਵਕ) ਬਣਾ ਲੈਂਦਾ ਹੈ
By the Grace of the Saints, my mind has become immaculate and pure. In His mercy, He has made me His own.
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥
ਸਦਾ ਪਰਮਾਤਮਾ ਦਾ ਨਾਮ ਸਿਮਰ ਕੇ ਉਹ ਆਤਮਕ ਆਨੰਦ ਮਾਣਦੇ ਹਨ । ਸ਼ੁਰੂ ਤੋਂ ਹੀ, ਜੁਗਾਂ ਦੇ ਸ਼ੁਰੂ ਤੋਂ ਹੀ, ਪਰਮਾਤਮਾ ਆਪਣੇ ਭਗਤਾਂ ਦਾ ਮਿੱਤਰ ਹੈ ।੨।੨।੨੧।
Remembering, remembering Him in meditation, Nanak has found peace. From the very beginning, and throughout the ages, He is the friend of His devotees. ||2||2||21||