ਟੋਡੀ ਮਃ ੫ ॥
Todee, Fifth Mehl:
ਮਾਈ ਮੇਰੇ ਮਨ ਕੀ ਪਿਆਸ ॥
ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ
O my mother, my mind is so thirsty.
ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥
ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ । ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।
I cannot survive, even for an instant, without my Beloved. My mind is filled with the desire to behold the Blessed Vision of His Darshan. ||Pause||
ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥
ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ
I meditate in remembrance on the Naam, the Name of the immaculate Creator Lord; all the sins and errors of my mind and body are washed away.
ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥
ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ । (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ ।੧।
The Perfect Supreme Lord God, the eternal, imperishable Giver of peace - spotless and pure are His Praises. ||1||
ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥
ਹੇ ਨਾਨਕ!(ਆਖ—ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ
By the Grace of the Saints, my desires have been fulfilled; in His Mercy, the Lord, the treasure of virtue, has met me.
ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕੋ੍ਰੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ ।੨।੫।੨੪।
Peace and tranquility, poise and pleasure, have welled up within my mind; millions of suns, O Nanak, illuminate me. ||2||5||24||