ਟੋਡੀ ਮਹਲਾ ੫ ॥
Todee, Fifth Mehl:
 
ਹਰਿ ਹਰਿ ਪਤਿਤ ਪਾਵਨ ॥
ਹੇ ਭਾਈ! ਪਰਮਾਤਮਾ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ
The Lord, Har, Har, is the Purifier of sinners;
 
ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥
ਉਹ (ਸਭ ਜੀਵਾਂ ਦੀ) ਜਿੰਦ ਪ੍ਰਾਣਾਂ ਦਾ ਸਹਾਰਾ ਹੈ, (ਸਭ ਨੂੰ) ਸੁਖ ਦੇਣ ਵਾਲਾ ਹੈ, (ਸਭ ਦੇ) ਦਿਲ ਦੀ ਜਾਣਨ ਵਾਲਾ ਹੈ, (ਸਭਨਾਂ ਦੇ) ਮਨ ਦਾ ਪਿਆਰਾ ਹੈ ।ਰਹਾਉ।
He is the soul, the breath of life, the Giver of peace and honor, the Inner-knower, the Searcher of hearts; He is pleasing to my mind. ||Pause||
 
ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥
ਹੇ ਭਾਈ! ਪਰਮਾਤਮਾ ਸੋਹਣਾ ਹੈ, ਸੁਚੱਜੀ ਘਾੜਤ ਵਾਲਾ ਹੈ, ਸਿਆਣਾ ਹੈ, ਸਭ ਕੁਝ ਜਾਣਨ ਵਾਲਾ ਹੈ, ਆਪਣੇ ਦਾਸਾਂ ਦੇ ਹਿਰਦੇ ਵਿਚ ਨਿਵਾਸ ਰੱਖਣ ਵਾਲਾ ਹੈ, ਭਗਤ ਉਸ ਦੇ ਗੁਣ ਗਾਂਦੇ ਹਨ
He is beautiful and wise, clever and all-knowing. He dwells within the hearts of His slaves; His devotees sing His Glorious Praises.
 
ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥
ਉਹ ਮਾਲਕ ਪਵਿਤ੍ਰ-ਸਰੂਪ ਹੈ, ਬੇ-ਮਿਸਾਲ ਹੈ । ਉਸ ਦਾ ਬਣਾਇਆ ਹੋਇਆ ਇਹ ਮਨੁੱਖਾ ਸਰੀਰ ਕਰਮ ਬੀਜਣ ਲਈ ਧਰਤੀ ਹੈ; ਜੋ ਕੁਝ ਜੀਵ ਇਸ ਵਿਚ ਬੀਜਦੇ ਹਨ, ਉਹੀ ਖਾਂਦੇ ਹਨ ।੧।
His form is immaculate and pure; He is the incomparable Lord and Master. Upon the field of actions and karma, whatever one plants, one eats. ||1||
 
ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥
ਹੇ ਨਾਨਕ! (ਆਖ—ਹੇ ਭਾਈ! ਉਸ ਪਰਮਾਤਮਾ ਬਾਰੇ ਸੋਚ ਕੇ) ਬਹੁਤ ਹੀ ਹੈਰਾਨ ਹੋ ਜਾਈਦਾ ਹੈ । ਕੋਈ ਭੀ ਹੋਰ ਦੂਜਾ ਉਸ ਦੇ ਬਰਾਬਰ ਦਾ ਨਹੀਂ ਹੈ
I am amazed, and wonder-struck by His wonder. There is none other than Him.
 
ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥
ਉਸ ਦੇ ਸੇਵਕ ਉਸ ਤੋ ਸਦਾ ਸਦਕੇ ਹੁੰਦੇ ਹਨ । ਹੇ ਭਾਈ! ਉਸ ਦੀ ਸਿਫ਼ਤਿ-ਸਾਲਾਹ (ਆਪਣੀ) ਜੀਭ ਨਾਲ ਕਰ ਕਰ ਕੇ ਮੈਂ (ਭੀ) ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ।੨।੬।੨੫।
Meditating in remembrance on His Praises with my tongue, I live; slave Nanak is forever a sacrifice to Him. ||2||6||25||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by