ਟੋਡੀ ਮਹਲਾ ੫ ॥
Todee, Fifth Mehl:
ਮਾਈ ਮਾਇਆ ਛਲੁ ॥
ਹੇ ਮਾਂ! ਮਾਇਆ ਇਕ ਛਲਾਵਾ ਹੈ (ਜੋ ਕਈ ਰੂਪ ਵਿਖਾ ਕੇ ਛੇਤੀ ਹੀ ਗੁੰਮ ਹੋ ਜਾਂਦਾ ਹੈ)
O my mother, Maya is so misleading and deceptive.
ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥
ਪਰਮਾਤਮਾ ਦੇ ਭਜਨ ਤੋਂ ਬਿਨਾ (ਇਸ ਮਾਇਆ ਦੀ ਪਾਂਇਆਂ ਇਤਨੀ ਹੈ ਜਿਵੇਂ ਕਿ) ਕੱਖਾਂ ਦੀ ਅੱਗ ਹੈ, ਬੱਦਲਾਂ ਦੀ ਛਾਂ ਹੈ, (ਦਰਿਆ ਦੇ) ਹੜ ਦਾ ਪਾਣੀ ਹੈ ।ਰਹਾਉ।
Without meditating on the Lord of the Universe, it is like straw on fire, or the shadow of a cloud, or the running of the flood-waters. ||Pause||
ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥
ਹੇ ਭਾਈ! (ਮਾਇਆ ਛਲਾਵੇ ਦੇ ਧੋਖੇ ਤੋਂ ਬਚਣ ਲਈ) ਬਹੁਤੀਆਂ ਚਲਾਕੀਆਂ ਤੇ ਸਿਆਣਪਾਂ ਛੱਡ ਦੇ, ਦੋਵੇਂ ਹੱਥ ਜੋੜ ਕੇ ਗੁਰੂ ਦੇ (ਦੱਸੇ ਹੋਏ) ਰਸਤੇ ਉਤੇ ਤੁਰਿਆ ਕਰ
Renounce your cleverness and all your mental tricks; with your palms pressed together, walk on the Path of the Holy Saints.
ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥
ਅੰਤਰਜਾਮੀ ਮਾਲਕ ਪ੍ਰਭੂ ਦਾ ਨਾਮ ਸਿਮਰਿਆ ਕਰ—ਮਨੁੱਖ ਸਰੀਰ ਦਾ ਸਭ ਤੋਂ ਚੰਗਾ ਫਲ ਇਹੀ ਹੈ ।੧।
Remember the Lord, the Inner-knower, the Searcher of hearts; this is the most sublime reward of this human incarnation. ||1||
ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥
ਹੇ ਭਾਈ! ਭਲੇ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਇਹ ਉਪਦੇਸ਼ ਕਰਦੇ ਹੀ ਰਹਿੰਦੇ ਹਨ, ਪਰ ਨਿਭਾਗਾ ਮੂਰਖ ਮਨੁੱਖ (ਇਸ ਉਪਦੇਸ਼ ਨੂੰ) ਨਹੀਂ ਸਮਝਦਾ
The Holy Saints preach the teachings of the Vedas, but the unfortunate fools do not understand them.
ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
ਹੇ ਨਾਨਕ! ਪ੍ਰਭੂ ਦੇ ਦਾਸ ਪ੍ਰਭੂ ਦੀ ਪਿਆਰ-ਭਗਤੀ ਵਿਚ ਮਸਤ ਰਹਿੰਦੇ ਹਨ ।ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰੋਂ ਕਾਮਾਦਿਕ) ਭਲਵਾਨ ਸੜ ਕੇ ਸੁਆਹ ਹੋ ਜਾਂਦੇ ਹਨ ।੨।੭।੨੬।
Servant Nanak is absorbed in loving devotional worship; meditating in remembrance on the Lord, one's dirt is burnt away. ||2||7||26||