ਟੋਡੀ ਮਹਲਾ ੫ ॥
Todee, Fifth Mehl:
 
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ
In the Saadh Sangat, the Company of the Holy, I contemplate the Name of the Lord, Har, Har.
 
ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ।
I am in peaceful poise and bliss, day and night; the seed of my destiny has sprouted. ||Pause||
 
ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ
I have met the True Guru, by great good fortune; He has no end or limitation.
 
ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰੁਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧।
Taking His humble servant by the hand, He pulls him out of the poisonous world-ocean. ||1||
 
ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ
Birth and death are ended for me, by the Word of the Guru's Teachings; I shall no longer pass through the door of pain and suffering.
 
ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੭।
Nanak holds tight to the Sanctuary of his Lord and Master; again and again, he bows in humility and reverence to Him. ||2||9||28||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by