ਟੋਡੀ ਮਹਲਾ ੫ ॥
Todee, Fifth Mehl:
 
ਮਾਈ ਮੇਰੇ ਮਨ ਕੋ ਸੁਖੁ ॥
ਹੇ ਮਾਂ! (ਪਰਮਾਤਮਾ ਦਾ ਨਾਮ ਸਿਮਰਦਿਆਂ) ਮੇਰੇ ਮਨ ਦਾ ਸੁਖ (ਇਤਨਾ ਉੱਚਾ ਹੋ ਜਾਂਦਾ ਹੈ,
O my mother, my mind is at peace.
 
ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
ਇਉਂ ਜਾਪਦਾ ਹੈ, ਜਿਵੇਂ ਮੇਰਾ ਮਨ) ਕੋ੍ਰੜਾਂ ਆਨੰਦ ਮਾਣ ਰਿਹਾ ਹੈ; ਕੋ੍ਰੜਾਂ ਬਾਦਸ਼ਾਹੀਆਂ ਦਾ ਸੁਖ ਮਾਣ ਰਿਹਾ ਹੈ । ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰਾ ਦੁੱਖ ਨਾਸ ਹੋ ਜਾਂਦਾ ਹੈ ।੧।ਰਹਾਉ।
I enjoy the ecstasy of millions of princely pleasures; remembering the Lord in meditation, all pains have been dispelled. ||1||Pause||
 
ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਿਆਂ ਤਨ ਮਨ ਪਵਿਤ੍ਰ ਹੋ ਜਾਂਦੇ ਹਨ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਕੋ੍ਰੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਨਾਸ ਹੋ ਜਾਂਦੇ ਹਨ ।
The sins of millions of lifetimes are erased, by meditating on the Lord; becoming pure, my mind and body have found peace.
 
ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
ਪ੍ਰਭੂ ਦਾ ਦੀਦਾਰ ਕਰ ਕੇ (ਮਨ ਦੀ ਹਰੇਕ) ਮੁਰਾਦ ਪੂਰੀ ਹੋ ਜਾਂਦੀ ਹੈ, ਦਰਸਨ ਕਰਦਿਆਂ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ ।੧।
Gazing upon the Lord's form of perfect beauty, my hopes have been fulfilled; attaining the Blessed Vision of His Darshan, my hunger has been appeased. ||1||
 
ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
ਹੇ ਮਾਂ! ਚਾਰ ਪਦਾਰਥ (ਦੇਣ ਵਾਲਾ), ਅੱਠ ਵੱਡੀਆਂ ਕਰਾਮਾਤੀ ਤਾਕਤਾਂ (ਦੇਣ ਵਾਲਾ) ਪਰਮਾਤਮਾ ਆਪ ਹੀ ਹੈ । ਪਰਮਾਤਮਾ ਆਪ ਹੀ ਹੈ ਕਾਮਧੇਨ; ਪਰਮਾਤਮਾ ਆਪ ਹੀ ਹੈ ਪਾਰਜਾਤ ਰੁੱਖ ।
The four great blessings, the eight supernatural spiritual powers of the Siddhas, the wish-fulfilling Elysian cow, and the wish-fulfilling tree of life - all these come from the Lord, Har, Har.
 
ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥
ਹੇ ਨਾਨਕ! (ਆਖ—ਹੇ ਮਾਂ! ਜਿਸ ਮਨੁੱਖ ਨੇ) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲੈ ਲਿਆ, ਉਸ ਨੂੰ ਜਨਮ ਮਰਨ ਦੇ ਗੇੜ ਦਾ ਫ਼ਿਕਰ, ਜੂਨਾਂ ਵਿਚ ਪੈਣ ਦਾ ਫ਼ਿਕਰ ਨਹੀਂ ਰਹਿੰਦਾ ।੨।੧੦।੨੯।
O Nanak, holding tight to the Sanctuary of the Lord, the ocean of peace, you shall not suffer the pains of birth and death, or fall into the womb of reincarnation again. ||2||10||29||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by