ਟੋਡੀ ਬਾਣੀ ਭਗਤਾਂ ਕੀ
Todee, The Word Of The Devotees:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥
ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ)
Some say that He is near, and others say that He is far away.
ਜਲ ਕੀ ਮਾਛੁਲੀ ਚਰੈ ਖਜੂਰਿ ॥੧॥
ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧।
We might just as well say that the fish climbs out of the water, up the tree. ||1||
ਕਾਂਇ ਰੇ ਬਕਬਾਦੁ ਲਾਇਓ ॥
ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ?
Why do you speak such nonsense?
ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥
ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ।
One who has found the Lord, keeps quiet about it. ||1||Pause||
ਪੰਡਿਤੁ ਹੋਇ ਕੈ ਬੇਦੁ ਬਖਾਨੈ ॥
ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ
Those who become Pandits, religious scholars, recite the Vedas,
ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧।
but foolish Naam Dayv knows only the Lord. ||2||1||
ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਰਮਾਤਮਾ ਦਾ ਨਾਮ ਸਿਮਰਿਆਂ ਕਿਸੇ ਜੀਵ ਦਾ (ਭੀ) ਕੋਈ ਪਾਪ ਨਹੀਂ ਰਹਿ ਜਾਂਦਾ
Whose blemishes remain, when one chants the Lord's Name?
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਵਿਕਾਰਾਂ ਵਿੱਚ ਨਿੱਘਰੇ ਹੋਏ ਬੰਦੇ ਭੀ ਪ੍ਰਭੂ ਦਾ ਭਜਨ ਕਰ ਕੇ ਪਵਿੱਤਰ ਹੋ ਜਾਂਦੇ ਹਨ ।੧।ਰਹਾਉ।
Sinners become pure, chanting the Lord's Name. ||1||Pause||
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਦਾਸ ਨਾਮਦੇਵ ਨੂੰ ਇਹ ਨਿਸ਼ਚਾ ਆ ਗਿਆ ਹੈ ਕਿ ਕਿਸੇ ਇਕਾਦਸ਼ੀ (ਆਦਿਕ) ਵਰਤ ਦੀ ਲੋੜ ਨਹੀਂ
With the Lord, servant Naam Dayv has come to have faith.
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਂ ॥੧॥
ਤੇ ਮੈਂ ਤੀਰਥਾਂ ਉੱਤੇ (ਭੀ ਕਿਉਂ) ਜਾਵਾਂ? ।੧।
I have stopped fasting on the eleventh day of each month; why should I bother to go on pilgrimages to sacred shrines? ||1||
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਨਾਮਦੇਵ ਆਖਦੇ ਹਨ—ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ, ਪ੍ਰਭੂ ਦਾ ਨਾਮ ਸਿਮਰ ਕੇ ਸਭ ਜੀਵ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦੇ ਹਨ
Prays Naam Dayv, I have become a man of good deeds and good thoughts.
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥
ਕਿਉਂਕਿ ਨਾਮ ਦੀ ਬਰਕਤਿ ਨਾਲ ਜੀਵ) ਚੰਗੀ ਕਰਣੀ ਵਾਲੇ ਅਤੇ ਚੰਗੀ ਅਕਲ ਵਾਲੇ ਹੋ ਜਾਂਦੇ ਹਨ ।੨।੨।
Chanting the Lord's Name, under Guru's Instructions, who has not gone to heaven? ||2||2||