ਮਾਝ ਮਹਲਾ ੪ ॥
Maajh, Fourth Mehl:
ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥
ਹੇ ਪਿਆਰੀ ਭੈਣੋ ! (ਹੇ ਸਤਸੰਗੀਹੋ !) ਤੁਸੀ ਆਵੋ ਤੇ ਰਲ ਕੇ ਬ ੈਠੋ
Come, dear sisters-let us join together.
ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥
ਜੇਹੜੀ ਭੈਣ ਮੈਨੂੰ ਮੇਰੇ ਪ੍ਰੀਤਮ ਦੀ ਦੱਸ ਪਾਇਗੀ, ਮੈਂ ਉਸ ਤੋਂ ਸਦਕੇ ਜਾਵਾਂਗੀ
I am a sacrifice to the one who tells me of my Beloved.
ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥
ਸਾਧ ਸੰਗਤਿ ਵਿਚ ਮਿਲ ਕੇ (ਗੁਰੂ ਦੀ ਰਾਹੀਂ) ਮੈਂ ਸੱਜਣ ਪ੍ਰਭੂ ਲੱਭਾ ਹੈ, ਮੈਂ ਗੁਰੂ ਤੋਂ ਕੁਰਬਾਨ ਜਾਂਦੀ ਹਾਂ ।੧।
Joining the Sat Sangat, the True Congregation, I have found the Lord, my Best Friend. I am a sacrifice to the True Guru. ||1||
ਜਹ ਜਹ ਦੇਖਾ ਤਹ ਤਹ ਸੁਆਮੀ ॥
ਹੇ ਸੁਆਮੀ ! ਮੈਂ ਜਿਧਰ ਜਿਧਰ ਵੇਖਦਾ ਹਾਂ ਉਧਰ ਉਧਰ ਹੀ ਤੂੰ ਹੈਂ
Wherever I look, there I see my Lord and Master.
ਤੂ ਘਟਿ ਘਟਿ ਰਵਿਆ ਅੰਤਰਜਾਮੀ ॥
ਹੇ ਅੰਤਰਜਾਮੀ ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈ
You are permeating each and every heart, O Lord, Inner-knower, Searcher of Hearts.
ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥
ਮੈਂ ਪੂਰੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਪੂਰੇ ਗੁਰੂ ਨੇ ਮੈਨੂੰ ਪਰਮਾਤਮਾ ਮੇਰੇ ਨਾਲ ਵੱਸਦਾ ਵਿਖਾ ਦਿੱਤਾ ਹੈ ।੧।
The Perfect Guru has shown me that the Lord is always with me. I am forever a sacrifice to the True Guru. ||2||
ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥
(ਹੇ ਭਾਈ !) (ਸਾਰੇ ਸਰੀਰਾਂ ਵਿਚ) ਇਕੋ ਹੀ ਹਵਾ (ਸੁਆਸ) ਹੈ, ਮਿੱਟੀ ਤੱਤ ਭੀ ਸਾਰੇ ਸਰੀਰਾਂ ਦਾ ਇਕੋ ਹੀ ਹੈ ਤੇ ਸਾਰੇ ਸਰੀਰਾਂ ਵਿਚ ਇਕੋ ਹੀ ਰੱਬੀ ਜੋਤਿ ਮੌਜੂਦ ਹੈ
There is only one breath; all are made of the same clay; the light within all is the same.
ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥
ਸਭਨਾਂ ਵਿਚ ਇਕੋ ਹੀ ਜੋਤਿ ਕੰਮ ਕਰ ਰਹੀ ਹੈ । ਵਖ ਵਖ (ਦਿੱਸਦੇ) ਹਰੇਕ ਸਰੀਰ ਵਿਚ ਇਕੋ ਜੋਤਿ ਹੈ, ਪਰ (ਮਾਇਆ ਵੇੜ੍ਹੇ ਜੀਵਾਂ ਨੂੰ) ਕਿਸੇ ਦੀ ਜੋਤਿ ਦੂਜੇ ਦੀ ਜੋਤਿ ਨਾਲ ਰਲਾਇਆਂ ਰਲਦੀ ਨਹੀਂ ਦਿੱਸਦੀ (ਜੋਤਿ ਸਾਂਝੀ ਨਹੀਂ ਜਾਪਦੀ)
The One Light pervades all the many and various beings. This Light intermingles with them, but it is not diluted or obscured.
ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥
ਗੁਰੂ ਦੀ ਕਿਰਪਾ ਨਾਲ ਮੈਨੂੰ ਹਰੇਕ ਵਿਚ ਇਕ ਪਰਮਾਤਮਾ ਹੀ ਦਿੱਸ ਪਿਆ ਹੈ । ਮੈਂ ਗੁਰੂ ਤੋਂ ਕੁਰਬਾਨ ਹਾਂ ।੩।
By Guru's Grace, I have come to see the One. I am a sacrifice to the True Guru. ||3||
ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਦਾਸ ਨਾਨਕ ਆਤਮਕ ਜੀਵਨ ਦੇਣ ਵਾਲੀ ਗੁਰੂ ਦੀ ਬਾਣੀ (ਸਦਾ) ਉਚਾਰਦਾ ਹੈ
Servant Nanak speaks the Ambrosial Bani of the Word.
ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥
ਗੁਰੂ ਦੇ ਸਿੱਖਾਂ ਦੇ ਮਨ ਵਿਚ ਇਹ ਬਾਣੀ ਪਿਆਰੀ ਲੱਗਦੀ ਹੈ ਮਿੱਠੀ ਲੱਗਦੀ ਹੈ
It is dear and pleasing to the minds of the GurSikhs.
ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥
ਪੂਰਾ ਗੁਰੂ ਪੂਰਾ ਸਤਿਗੁਰੂ (ਇਹੀ) ਉਸਦੇਸ਼ ਕਰਦਾ ਹੈ (ਕਿ ਸਭ ਜੀਵਾਂ ਵਿਚ ਇਕੋ ਪਰਮਾਤਮਾ ਦੀ ਜੋਤਿ ਹੀ ਵਰਤ ਰਹੀ ਹੈ) । ਪੂਰਾ ਗੁਰੂ ਹੋਰਨਾਂ ਦਾ ਭਲਾ ਕਰਨ ਵਾਲਾ ਹੈ ।੪।੭।
The Guru, the Perfect True Guru, shares the Teachings. The Guru, the True Guru, is Generous to all. ||4||7||
ਸਤ ਚਉਪਦੇ ਮਹਲੇ ਚਉਥੇ ਕੇ ॥
Seven Chau-Padas Of The Fourth Mehl. ||