ਰਾਗੁ ਤਿਲੰਗ ਮਹਲਾ ੧ ਘਰੁ ੧
Raag Tilang, First Mehl, First House:
 
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
 
ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
ਹੇ ਕਰਤਾਰ! ਤੰੂ ਸਦਾ ਕਾਇਮ ਰਹਿਣ ਵਾਲਾ ਹੈਂ
I offer this one prayer to You; please listen to it, O Creator Lord.
 
ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
ਤੂੰ (ਸਭ ਤੋਂ) ਵੱਡਾ ਹੈਂ, ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ, ਤੂੰ ਪਵਿਤ੍ਰ ਹਸਤੀ ਵਾਲਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ । ਮੈਂ ਤੇਰੇ ਅੱਗੇ ਇਕ ਬੇਨਤੀ ਕੀਤੀ ਹੈ, (ਮੇਰੀ ਬੇਨਤੀ) ਧਿਆਨ ਨਾਲ ਸੁਣ ।੧।
You are true, great, merciful and spotless, O Cherisher Lord. ||1||
 
ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
ਹੇ (ਮੇਰੇ) ਦਿਲ! ਤੂੰ ਸੱਚ ਜਾਣ ਕਿ ਇਹ ਦੁਨੀਆ ਨਾਸਵੰਤ ਹੈ
The world is a transitory place of mortality - know this for certain in your mind.
 
ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
ਹੇ ਦਿਲ! ਤੂੰ ਕੁਝ ਭੀ ਨਹੀਂ ਸਮਝਦਾ ਕਿ (ਮੌਤ ਦੇ ਫ਼ਰਿਸ਼ਤੇ) ਅਜ਼ਰਾਈਲ ਨੇ ਮੇਰੇ ਸਿਰ ਦੇ ਵਾਲ ਫੜੇ ਹੋਏ ਹਨ ।੧।ਰਹਾਉ।
Azraa-eel, the Messenger of Death, has caught me by the hair on my head, and yet, I do not know it at all in my mind. ||1||Pause||
 
ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥
ਇਸਤ੍ਰੀ, ਪੁੱਤਰ, ਪਿਉ, (ਸਾਰੇ) ਭਰਾ, (ਇਹਨਾਂ ਵਿਚੋਂ) ਕੋਈ ਭੀ ਮਦਦ ਕਰਨ ਵਾਲਾ ਨਹੀਂ ਹੈ
Spouse, children, parents and siblings - none of them will be there to hold your hand.
 
ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
ਜਦੋਂ) ਆਖ਼ਿਰ ਨੂੰ ਮੈਂ ਡਿੱਗਾ (ਭਾਵ, ਜਦੋਂ ਮੌਤ ਆ ਗਈ), ਜਦੋਂ ਮੁਰਦੇ ਨੂੰ ਦੱਬਣ ਵੇਲੇ ਦੀ ਨਮਾਜ਼ ਪੜ੍ਹੀਦੀ ਹੈ, ਕੋਈ ਭੀ (ਮੈਨੂੰ ਇਥੇ) ਰੱਖ ਨਹੀਂ ਸਕਦਾ ।੨।
And when at last I fall, and the time of my last prayer has come, there shall be no one to rescue me. ||2||
 
ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥
ਸਾਰੀ ਜ਼ਿੰਦਗੀ) ਮੈਂ ਰਾਤ ਦਿਨ ਲਾਲਚ ਵਿਚ ਹੀ ਫਿਰਦਾ ਰਿਹਾ, ਮੈਂ ਬਦੀ ਦੇ ਹੀ ਖ਼ਿਆਲ ਕਰਦਾ ਰਿਹਾ
Night and day, I wandered around in greed, contemplating evil schemes.
 
ਗਾਹੇ ਨ ਨੇਕੀ ਕਾਰ ਕਰਦਮ ਮਮ ਈਂ ਚਿਨੀ ਅਹਵਾਲ ॥੩॥
ਮੈਂ ਕਦੇ ਕੋਈ ਨੇਕੀ ਦਾ ਕੰਮ ਨਹੀਂ ਕੀਤਾ । (ਹੇ ਕਰਤਾਰ!) ਮੇਰਾ ਇਹੋ ਜਿਹਾ ਹਾਲ ਹੈ ।੩।
I never did good deeds; this is my condition. ||3||
 
ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
ਹੇ ਕਰਤਾਰ!) ਮੇਰੇ ਵਰਗਾ (ਦੁਨੀਆ ਵਿਚ) ਕੋਈ ਨਿਭਾਗਾ, ਨਿੰਦਕ, ਲਾ-ਪਰਵਾਹ, ਢੀਠ ਤੇ ਨਿਡਰ ਨਹੀਂ ਹੈ
I am unfortunate, miserly, negligent, shameless and without the Fear of God.
 
ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥
ਪਰ ਤੇਰਾ) ਦਾਸ ਨਾਨਕ ਤੈਨੂੰ ਆਖਦਾ ਹੈ ਕਿ (ਮੇਹਰ ਕਰ, ਮੈਨੂੰ) ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਮਿਲੇ ।੪।੧।
Says Nanak, I am Your humble servant, the dust of the feet of Your slaves. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by