ਤਿਲੰਗ ਮਹਲਾ ੧ ਘਰੁ ੨
Tilang, First Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥
ਤੇਰਾ ਡਰ ਅਦਬ ਮੇਰੇ ਵਾਸਤੇ ਭੰਗ ਹੈ, ਮੇਰਾ ਮਨ (ਇਸ ਭੰਗ ਨੂੰ ਸਾਂਭ ਕੇ ਰੱਖਣ ਲਈ) ਗੁੱਥੀ ਹੈ । (ਤੇਰੇ ਡਰ-ਅਦਬ ਦੀ ਭੰਗ ਨਾਲ) ਮੈਂ ਨਸ਼ਈ ਤੇ ਵਿਰਕਤ ਹੋ ਗਿਆ ਹਾਂ ।
The Fear of You, O Lord God, is my marijuana; my consciousness is the pouch which holds it.
ਮੈ ਦੇਵਾਨਾ ਭਇਆ ਅਤੀਤੁ ॥
(ਹੇ ਪ੍ਰਭੂ!) ਮੈਂ ਤੇਰੇ ਦਰ ਤੇ ਮੰਗਤਾ ਹਾਂ
I have become an intoxicated hermit.
ਕਰ ਕਾਸਾ ਦਰਸਨ ਕੀ ਭੂਖ ॥
(ਮੇਰੇ ਆਤਮਾ ਨੂੰ ਤੇਰੇ) ਦੀਦਾਰ ਦੀ ਭੁੱਖ (ਲੱਗੀ ਹੋਈ) ਹੈ, (ਇਸ ਵਾਸਤੇ) ਮੈਂ (ਤੇਰੇ) ਦਰ ਤੇ ਸਦਾ (ਦੀਦਾਰ ਦੀ ਮੰਗ ਹੀ) ਮੰਗਦਾ ਹਾਂ
My hands are my begging bowl; I am so hungry for the Blessed Vision of Your Darshan.
ਮੈ ਦਰਿ ਮਾਗਉ ਨੀਤਾ ਨੀਤ ॥੧॥
ਮੈਂ ਤੇਰੇ ਦੀਦਾਰ ਦੀ ਸਦਾਅ ਕਰਦਾ ਹਾਂ।੧॥
I beg at Your Door, day after day. ||1||
ਤਉ ਦਰਸਨ ਕੀ ਕਰਉ ਸਮਾਇ ॥
ਮੇਰੇ ਦੋਵੇਂ ਹੱਥ (ਤੇਰੇ ਦਰ ਤੋਂ ਖ਼ੈਰ ਲੈਣ ਵਾਸਤੇ) ਪਿਆਲਾ ਹਨ,
I long for the Blessed Vision of Your Darshan.
ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥
ਮੈਨੂੰ (ਆਪਣੇ ਦੀਦਾਰ ਦਾ) ਖ਼ੈਰ ਪਾ ।੧।ਰਹਾਉ
I am a beggar at Your Door - please bless me with Your charity. ||1||Pause||
ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹਣਾ ॥
ਕੇਸਰ, ਫੁੱਲ, ਕਸਤੂਰੀ ਤੇ ਸੋਨਾ (ਇਹਨਾਂ ਦੀ ਭਿੱਟ ਕੋਈ ਨਹੀਂ ਮੰਨਦਾ, ਇਹ) ਸਭਨਾਂ ਦੇ ਸਰੀਰਾਂ ਤੇ ਵਰਤੇ ਜਾਂਦੇ ਹਨ
Saffron, flowers, musk oil and gold embellish the bodies of all.
ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥
ਚੰਦਨ ਸਭ ਨੂੰ ਸੁਗੰਧੀ ਦੇਂਦਾ ਹੈ, ਅਜੇਹਾ ਹੀ ਸੁਭਾਉ (ਤੇਰੇ) ਭਗਤਾਂ ਦਾ ਹੈ ।੨।
The Lord's devotees are like sandalwood, which imparts its fragrance to everyone. ||2||
ਘਿਅ ਪਟ ਭਾਂਡਾ ਕਹੈ ਨ ਕੋਇ ॥
ਰੇਸ਼ਮ ਤੇ ਘਿਉ ਦੇ ਭਾਂਡੇ ਬਾਰੇ ਕਦੇ ਕੋਈ ਮਨੁੱਖ ਪੁੱਛ ਨਹੀਂ ਕਰਦਾ (ਕਿ ਇਹਨਾਂ ਨੂੰ ਕਿਸ ਕਿਸ ਦਾ ਹੱਥ ਲੱਗ ਚੁਕਾ ਹੈ)
No one says that ghee or silk are polluted.
ਐਸਾ ਭਗਤੁ ਵਰਨ ਮਹਿ ਹੋਇ ॥
(ਹੇ ਪ੍ਰਭੂ! ਤੇਰਾ) ਭਗਤ ਭੀ ਅਜੇਹਾ ਹੀ ਹੁੰਦਾ ਹੈ
Such is the Lord's devotee, no matter what his social status is.
ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥
ਭਾਵੇਂ ਉਹ ਕਿਸੇ ਹੀ ਜਾਤਿ ਵਿਚ (ਜੰਮਿਆ) ਹੋਵੇ ।
Those who bow in reverence to the Naam, the Name of the Lord, remain absorbed in Your Love.
ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਜੋ ਬੰਦੇ ਤੇਰੇ ਨਾਮ ਵਿਚ ਲੀਨ ਰਹਿੰਦੇ ਹਨ ਲਿਵ ਲਾਈ ਰੱਖਦੇ ਹਨ, ਉਹਨਾਂ ਦੇ ਦਰ ਤੇ (ਰੱਖ ਕੇ ਮੈਨੂੰ ਆਪਣੇ ਦਰਸਨ ਦਾ) ਖ਼ੈਰ ਪਾ ।੩।੧।੨।
Nanak begs for charity at their door. ||3||1||2||