ਤਿਲੰਗ ਮਹਲਾ ੧ ॥
Tilang, First Mehl:
 
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ) ।
As the Word of the Forgiving Lord comes to me, so do I express it, O Lalo.
 
ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
(ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ ।
Bringing the marriage party of sin, Babar has invaded from Kaabul, demanding our land as his wedding gift, O Lalo.
 
ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥
(ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ ।
Modesty and righteousness both have vanished, and falsehood struts around like a leader, O Lalo.
 
ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥
(ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ ।
The Qazis and the Brahmins have lost their roles, and Satan now conducts the marriage rites, O Lalo.
 
ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥
ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ ।
The Muslim women read the Koran, and in their misery, they call upon God, O Lalo.
 
ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥
ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ—ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ ।
The Hindu women of high social status, and others of lowly status as well, are put into the same category, O Lalo.
 
ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥
ਹੇ ਨਾਨਕ! (ਇਸ ਖ਼ੂਨੀ ਵਿਆਹ ਵਿਚ ਸੈਦਪੁਰ ਨਗਰ ਦੇ ਅੰਦਰ ਹਰ ਪਾਸੇ) ਵਿਰਲਾਪ ਹੋ ਰਹੇ ਹਨ ਤੇ ਲਹੂ ਦਾ ਕੇਸਰ ਛਿੜਕਿਆ ਜਾ ਰਿਹਾ ਹੈ ।੧।
The wedding songs of murder are sung, O Nanak, and blood is sprinkled instead of saffron, O Lalo. ||1||
 
ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥
(ਸੈਦਪੁਰ ਦੀ ਕਤਲਾਮ ਦੀ ਇਹ ਦੁਰ-ਘਟਨਾ ਬੜੀ ਭਿਆਨਕ ਹੈ, ਪਰ ਇਹ ਭੀ ਠੀਕ ਹੈ ਕਿ ਜਗਤ ਵਿਚ ਸਭ ਕੁਝ ਮਾਲਕ-ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ, ਇਸ ਵਾਸਤੇ) ਲੋਥਾਂ-ਭਰੇ ਇਸ ਸ਼ਹਿਰ ਵਿਚ ਬੈਠ ਕੇ ਭੀ ਨਾਨਕ ਉਸ ਮਾਲਕ-ਪ੍ਰਭੂ ਦੇ ਗੁਣ ਹੀ ਗਾਂਦਾ ਹੈ,
Nanak sings the Glorious Praises of the Lord and Master in the city of corpses, and voices this account.
 
ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥
(ਹੇ ਭਾਈ ਲਾਲੋ! ਤੂੰ ਭੀ ਇਸ) ਅਟੱਲ ਨਿਯਮ ਨੂੰ ਉਚਾਰ (ਚੇਤੇ ਰੱਖ ਕਿ) ਜਿਸ ਮਾਲਕ-ਪ੍ਰਭੂ ਨੇ (ਇਹ ਸ੍ਰਿਸ਼ਟੀ) ਪੈਦਾ ਕੀਤੀ ਹੈ, ਉਸੇ ਨੇ ਇਸ ਨੂੰ ਮਾਇਆ ਦੇ ਮੋਹ ਵਿਚ ਪਰਵਿਰਤ ਕੀਤਾ ਹੋਇਆ ਹੈ, ਉਹ ਆਪ ਹੀ ਨਿਰਲੇਪ ਰਹਿ ਕੇ (ਉਹਨਾਂ ਦੁਰ-ਘਟਨਾਵਾਂ ਨੂੰ) ਵੇਖ ਰਿਹਾ ਹੈ (ਜੋ ਮਾਇਆ ਦੇ ਮੋਹ ਦੇ ਕਾਰਨ ਵਾਪਰਦੀਆਂ ਹਨ) ।
The One who created, and attached the mortals to pleasures, sits alone, and watches this.
 
ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥
ਉਹ ਮਾਲਕ-ਪ੍ਰਭੂ ਅਟੱਲ ਨਿਯਮਾਂ ਵਾਲਾ ਹੈ, ਉਸ ਦਾ ਨਿਆਉਂ (ਹੁਣ ਤਕ) ਅਟੱਲ ਹੈ, ਉਹ (ਅਗਾਂਹ ਨੂੰ ਭੀ) ਅਟੱਲ ਨਿਯਮ ਵਰਤਾਇਗਾ ਉਹੀ ਨਿਆਉਂ ਕਰੇਗਾ ਜੋ ਅਟੱਲ ਹੈ ।
The Lord and Master is True, and True is His justice. He issues His Commands according to His judgement.
 
ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥
(ਉਸ ਅਟੱਲ ਨਿਯਮ ਅਨੁਸਾਰ ਹੀ ਇਸ ਵੇਲੇ ਸੈਦਪੁਰ ਵਿਚ ਹਰ ਪਾਸੇ) ਮਨੁੱਖਾ ਸਰੀਰ-ਰੂਪ ਕੱਪੜਾ ਟੋਟੇ ਟੋਟੇ ਹੋ ਰਿਹਾ ਹੈ । ਇਹ ਇਕ ਐਸੀ ਭਿਆਨਕ ਘਟਨਾ ਹੋਈ ਹੈ ਜਿਸ ਨੂੰ ਹਿੰਦੁਸਤਾਨ ਭੁਲਾ ਨਹੀਂ ਸਕੇਗਾ ।
The body-fabric will be torn apart into shreds, and then India will remember these words.
 
ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥
(ਪਰ ਹੇ ਭਾਈ ਲਾਲੋ! ਜਦ ਤਕ ਮਨੁੱਖ ਮਾਇਆ ਦੇ ਮੋਹ ਵਿਚ ਪਰਵਿਰਤ ਹਨ, ਅਜੇਹੇ ਘੱਲੂ-ਘਾਰੇ ਵਾਪਰਦੇ ਹੀ ਰਹਿਣੇ ਹਨ, ਮੁਗ਼ਲ ਅੱਜ) ਸੰਮਤ ਅਠੱਤਰ ਵਿਚ ਆਏ ਹਨ, ਇਹ ਸੰਮਤ ਸਤਾਨਵੇ ਵਿਚ ਚਲੇ ਜਾਣਗੇ, ਕੋਈ ਹੋਰ ਸੂਰਮਾ ਭੀ ਉੱਠ ਖੜਾ ਹੋਵੇਗਾ ।
Coming in seventy-eight (1521 A.D.), they will depart in ninety-seven (1540 A.D.), and then another disciple of man will rise up.
 
ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥
(ਜੀਵ ਮਾਇਆ ਦੇ ਰੰਗ ਵਿਚ ਮਸਤ ਹੋ ਕੇ ਉਮਰ ਅਜਾਈਂ ਗਵਾ ਰਹੇ ਹਨ) ਨਾਨਕ ਤਾਂ (ਇਸ ਵੇਲੇ ਭੀ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, (ਸਾਰੀ ਉਮਰ ਹੀ) ਇਹ ਸਿਫ਼ਤਿ-ਸਾਲਾਹ ਕਰਦਾ ਰਹੇਗਾ, ਕਿਉਂਕਿ ਇਹ ਮਨੁੱਖਾ ਜਨਮ ਦਾ ਸਮਾ ਸਿਫ਼ਤਿ-ਸਾਲਾਹ ਵਾਸਤੇ ਹੀ ਮਿਲਿਆ ਹੈ ।੨।੩।੫।
Nanak speaks the Word of Truth; he proclaims the Truth at this, the right time. ||2||3||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by