ਤਿਲੰਗ ਮਹਲਾ ੪ ਘਰੁ ੨
Tilang, Fourth Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥
ਹੇ ਭਾਈ! ਸਾਰੇ ਜੀਵ ਹੁਕਮ ਅਨੁਸਾਰ ਖਸਮ-ਪ੍ਰਭੂ ਤੋਂ ਹੀ ਜਗਤ ਵਿਚ ਆਏ ਹਨ, ਸਾਰੀ ਲੁਕਾਈ ਉਸ ਦੇ ਹੁਕਮ ਵਿਚ (ਹੀ) ਕੰਮ ਕਰ ਰਹੀ ਹੈ ।
Everyone comes by Command of the Lord and Master. The Hukam of His Command extends to all.
ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥
ਉਹ ਮਾਲਕ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ (ਰਚਿਆ ਜਗਤ-) ਤਮਾਸ਼ਾ ਅਟੱਲ (ਨਿਯਮਾਂ ਵਾਲਾ ਹੈ) । ਹਰ ਥਾਂ ਉਹ ਮਾਲਕ ਆਪ ਮੌਜੂਦ ਹੈ ।੧।
True is the Lord and Master, and True is His play. The Lord is the Master of all. ||1||
ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥
ਹੇ ਭਾਈ! ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਕਰਿਆ ਕਰੋ । ਉਹ ਹਰੀ ਸਭ ਦੇ ਉਪਰ ਹੈ ਤੇ ਮਾਲਕ ਹੈ
So praise the True Lord; the Lord is the Master over all.
ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥
ਜਿਸ ਹਰੀ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਮੈਂ ਕਿਸ ਗਿਣਤੀ ਵਿਚ ਹਾਂ ਕਿ ਉਸ ਦੇ ਗੁਣ ਬਿਆਨ ਕਰ ਸਕਾਂ? ।ਰਹਾਉ।
No one is equal to Him; am I of any account? ||Pause||
ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥
ਹੇ ਭਾਈ! ਹਵਾ, ਪਾਣੀ, ਧਰਤੀ ਆਕਾਸ਼—ਇਹ ਸਾਰੇ ਪਰਮਾਤਮਾ ਦੇ (ਰਹਿਣ ਵਾਸਤੇ) ਘਰ ਮੰਦਰ ਬਣੇ ਹੋਏ ਹਨ ।
Air, water, earth and sky - the Lord has made these His home and temple.
ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥
ਹੇ ਨਾਨਕ! ਇਹਨਾਂ ਸਭਨਾਂ ਵਿਚ ਪਰਮਾਤਮਾ ਆਪ ਵੱਸ ਰਿਹਾ ਹੈ । ਦੱਸੋ, ਇਹਨਾਂ ਵਿਚੋਂ ਕਿਸ ਨੂੰ ਮੈਂ ਅਸੱਤ ਆਖਾਂ? ।੨।੧।
He Himself is pervading everywhere, O Nanak. Tell me: what can be counted as false? ||2||1||