ਤਿਲੰਗ ਮਹਲਾ ੪ ॥
Tilang, Fourth Mehl:
ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥
ਹੇ ਮੇਰੇ ਮਨ! ਖੋਟੀ ਬੁਧਿ ਵਾਲਾ ਮਨੁੱਖ ਸਦਾ ਉਹ ਕੰਮ ਕਰਦਾ ਰਹਿੰਦਾ ਹੈ ਜਿਨ੍ਹਾਂ ਤੋਂ ਕੋਈ ਲਾਭ ਨਹੀਂ ਹੁੰਦਾ, (ਫਿਰ ਭੀ ਅਜੇਹੇ ਵਿਅਰਥ ਕੰਮ ਕਰ ਕੇ) ਲਾਫ਼ਾਂ ਮਾਰਦਾ ਰਹਿੰਦਾ ਹੈ
The evil-minded person continually does fruitless deeds, all puffed up with pride.
ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥
ਜਦੋਂ ਕੋਈ ਠੱਗੀ ਕਰ ਕੇ, ਕੋਈ ਝੂਠ ਬੋਲ ਕੇ (ਕੁਝ ਧਨ-ਮਾਲ) ਲੈ ਆਉਂਦਾ ਹੈ, ਤਦੋਂ ਸਮਝਦਾ ਹੈ ਕਿ ਮੈਂ ਦੁਨੀਆ ਨੂੰ ਜਿੱਤ ਲਿਆ ਹੈ ।੧।
When he brings home what he has acquired, by practicing deception and falsehood, he thinks that he has conquered the world. ||1||
ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥
ਹੇ ਮੇਰੇ ਮਨ! ਜਗਤ ਇਹੋ ਜਿਹਾ ਹੈ ਜਿਵੇਂ ਇਕ ਖੇਡ ਹੁੰਦੀ ਹੈ, ਇਹ ਸਾਰਾ ਨਾਸਵੰਤ ਹੈ, ਇਕ ਛਿਨ ਵਿਚ ਨਾਸ ਹੋ ਜਾਂਦਾ ਹੈ (ਪਰ ਖੋਟੀ ਮਤਿ ਵਾਲਾ ਮਨੁੱਖ ਫਿਰ ਭੀ) ਪਰਮਾਤਮਾ ਦਾ ਨਾਮ ਨਹੀਂ ਸਿਮਰਦਾ
Such is the drama of the world, that he does not contemplate the Lord's Name.
ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥
ਹੇ ਮੇਰੇ ਮਨ! ਤੂੰ ਤਾਂ ਪਰਮਾਤਮਾ ਦਾ ਧਿਆਨ ਧਰਦਾ ਰਹੁ ।ਰਹਾਉ।
In an instant, all this false play shall perish; O my mind, meditate on the Lord. ||Pause||
ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥
ਹੇ ਮੇਰੇ ਮਨ! ਖੋਟੀ ਮਤਿ ਵਾਲੇ ਮਨੁੱਖ ਨੂੰ ਉਹ ਵੇਲਾ (ਕਦੇ) ਯਾਦ ਨਹੀਂ ਆਉਂਦਾ, ਜਦੋਂ ਦੁਖਦਾਈ ਕਾਲ ਆ ਕੇ ਫੜ ਲੈਂਦਾ ਹੈ
He does not think of that time, when Death, the Torturer, shall come and seize him.
ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥
ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਮੇਹਰ ਕਰ ਕੇ ਆ ਵੱਸਦਾ ਹੈ, ਉਸ ਨੂੰ (ਮੌਤ ਦੇ ਡਰ ਤੋਂ) ਛਡਾ ਲੈਂਦਾ ਹੈ ।੨।੨।੭।
O Nanak, the Lord saves that one, within whose heart the Lord, in His Kind Mercy, dwells. ||2||2||