ਤਿਲੰਗ ਮਹਲਾ ੫ ਘਰੁ ੧
Tilang, Fifth Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਖਾਕ ਨੂਰ ਕਰਦੰ ਆਲਮ ਦੁਨੀਆਇ ॥
ਹੇ ਭਾਈ! ਚੇਤਨ ਜੋਤਿ ਅਤੇ ਅਚੇਤਨ ਮਿੱਟੀ ਮਿਲਾ ਕੇ ਪਰਮਾਤਮਾ ਨੇ ਇਹ ਜਗਤ ਇਹ ਜਹਾਨ ਬਣਾ ਦਿੱਤਾ ਹ
The Lord infused His Light into the dust, and created the world, the universe.
ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥
ਆਸਮਾਨ, ਧਰਤੀ, ਰੁੱਖ, ਪਾਣੀ (ਆਦਿਕ ਇਹ ਸਭ ਕੁਝ) ਪਰਮਾਤਮਾ ਦੀ ਰਚਨਾ ਹੈ ।੧।
The sky, the earth, the trees, and the water - all are the Creation of the Lord. ||1||
ਬੰਦੇ ਚਸਮ ਦੀਦੰ ਫਨਾਇ ॥
ਹੇ ਮਨੁੱਖ! ਜੋ ਕੁਝ ਤੂੰ ਅੱਖੀਂ ਵੇਖਦਾ ਹੈਂ ਨਾਸਵੰਤ ਹੈ
O human being, whatever you can see with your eyes, shall perish.
ਦੁਨੀਂਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥
ਪਰ ਦੁਨੀਆ (ਮਾਇਆ ਦੇ) ਲਾਲਚ ਵਿਚ (ਪਰਮਾਤਮਾ ਵਲੋਂ) ਭੁੱਲੀ ਹੋਈ ਹੈ, ਤੇ, ਹਰਾਮ ਖਾਂਦੀ ਰਹਿੰਦੀ ਹੈ (ਪਰਾਇਆ ਹੱਕ ਖੋਂਹਦੀ ਰਹਿੰਦੀ ਹੈ) ।ਰਹਾਉ।
The world eats dead carcasses, living by neglect and greed. ||Pause||
ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥
ਹੇ ਭਾਈ! ਗ਼ਾਫ਼ਲ ਮਨੁੱਖ ਭੂਤਾਂ ਪ੍ਰੇਤਾਂ ਪਸ਼ੂਆਂ ਵਾਂਗ ਹਰਾਮ ਮਾਰ ਕੇ ਹਰਾਮ ਖਾਂਦਾ ਹੈ
Like a goblin, or a beast, they kill and eat the forbidden carcasses of meat.
ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥
ਇਸ ਦੇ ਦਿਲ ਉਤੇ (ਮਾਇਆ ਦਾ) ਮੁਕੰਮਲ ਕਬਜ਼ਾ ਹੋਇਆ ਰਹਿੰਦਾ ਹੈ, ਪਰਮਾਤਮਾ ਇਸ ਨੂੰ ਦੋਜ਼ਕ ਦੀ ਸਜ਼ਾ ਦੇਂਦਾ ਹੈ ।੨।
So control your urges, or else you will be seized by the Lord, and thrown into the tortures of hell. ||2||
ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥
ਹੇ ਭਾਈ! ਜਦੋਂ ਮੌਤ ਦਾ ਫ਼ਰਿਸ਼ਤਾ (ਆ ਕੇ) ਬੰਨ੍ਹ ਲੈਂਦਾ ਹੈ, ਤਦੋਂ ਪਾਲਣ ਵਾਲਾ ਪਿਉ, ਭਰਾ, ਦਰਬਾਰ, ਜਾਇਦਾਦ, ਘਰ
Your benefactors, presents, companions, courts, lands and homes
ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥
ਇਹ ਸਾਰੇ (ਜਗਤ ਤੋਂ) ਵਿਦਾ ਹੋਣ ਵੇਲੇ ਕਿਸ ਕੰਮ ਆਉਣਗੇ? ।੩।
- when Azraa-eel, the Messenger of Death seizes you, what good will these be to you then? ||3||
ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥
ਹੇ ਭਾਈ! ਪਵਿਤ੍ਰ ਪਰਮਾਤਮਾ (ਤੇਰੇ ਦਿਲ ਦਾ) ਸਾਰਾ ਹਾਲ ਜਾਣਦਾ ਹੈ
The Pure Lord God knows your condition.
ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥
ਹੇ ਨਾਨਕ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ (ਪਰਮਾਤਮਾ ਦੇ ਦਰ ਤੇ) ਅਰਦਾਸ ਕਰਿਆ ਕਰ (ਕਿ ਤੈਨੂੰ ਮਾਇਆ ਦੀ ਹਵਸ ਵਿਚ ਨਾਹ ਫਸਣ ਦੇਵੇ) ।੪।੧।
O Nanak, recite your prayer to the holy people. ||4||1||