ਤਿਲੰਗ ਮਹਲਾ ੫ ਘਰੁ ੩ ॥
Tilang, Fifth Mehl, Third House:
ਮਿਹਰਵਾਨੁ ਸਾਹਿਬੁ ਮਿਹਰਵਾਨੁ ॥
ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ
Merciful, the Lord Master is Merciful.
ਸਾਹਿਬੁ ਮੇਰਾ ਮਿਹਰਵਾਨੁ ॥
ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ
My Lord Master is Merciful.
ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ ।ਰਹਾਉ।
He gives His gifts to all beings. ||Pause||
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ
Why do you waver, O mortal being? The Creator Lord Himself shall protect you.
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ ।੧।
He who created you, will also give you nourishment. ||1||
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ
The One who created the world, takes care of it.
ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ ।੨।
In each and every heart and mind, the Lord is the True Cherisher. ||2||
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ
His creative potency and His value cannot be known; He is the Great and carefree Lord.
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ ।੩।
O human being, meditate on the Lord, as long as there is breath in your body. ||3||
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ
O God, You are all-powerful, inexpressible and imperceptible; my soul and body are Your capital.
ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥
ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ । ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ) ।੪।੩।
By Your Mercy, may I find peace; this is Nanak's lasting prayer. ||4||3||