ਤਿਲੰਗ ਮਹਲਾ ੫ ॥
Tilang, Fifth Mehl:
ਮੀਰਾਂ ਦਾਨਾਂ ਦਿਲ ਸੋਚ ॥
ਹੇ ਸਰਦਾਰ! ਹੇ ਸਿਆਣੇ! ਹੇ (ਜੀਵਾਂ ਦੇ) ਦਿਲਾਂ ਨੂੰ ਪਵਿਤ੍ਰ ਕਰਨ ਵਾਲੇ! ਹੇ ਸਦਾ-ਥਿਰ ਸ਼ਾਹ!
Think of the Lord in your mind, O wise one.
ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥
ਹੇ ਬੰਦਨਾਂ ਤੋਂ ਛੁਡਾਣ ਵਾਲੇ! ਤੇਰੀ ਮੁਹੱਬਤ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਵੱਸ ਰਹੀ ਹੈ ।੧।ਰਹਾਉ।
Enshrine love for the True Lord in your mind and body; He is the Liberator from bondage. ||1||Pause||
ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥
ਹੇ ਮਾਲਕ! ਤੇਰਾ ਦਰਸਨ ਕਰਨਾ (ਇਕ ਅਮੋਲਕ ਦਾਤਿ ਹੈ), ਤੇਰੇ ਇਸ (ਦਰਸਨ) ਦਾ ਕੋਈ ਮੁੱਲ ਨਹੀਂ ਕੀਤਾ ਜਾ ਸਕਦਾ
The value of seeing the Vision of the Lord Master cannot be estimated.
ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥
ਹੇ ਪਵਿਤ੍ਰ! ਹੇ ਪਾਲਣਹਾਰ! ਤੂੰ ਆਪ (ਸਾਡਾ) ਖਸਮ ਹੈਂ ਤੂੰ ਸਭ ਤੋਂ ਵੱਡਾ ਹੈਂ, ਤੇਰੀ ਵੱਡੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ ।੧।
You are the Pure Cherisher; You Yourself are the great and immeasurable Lord and Master. ||1||
ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥
ਹੇ ਸੂਰਮੇ ਪ੍ਰਭੂ! ਮੇਰੀ ਸਹਾਇਤਾ ਕਰ, ਇਕ ਤੂੰ ਹੀ (ਮੇਰਾ ਆਸਰਾ) ਹੈਂ
Give me Your help, O brave and generous Lord; You are the One, You are the Only Lord.
ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥
ਹੇ ਨਾਨਕ! (ਆਖ—) ਹੇ ਕਰਤਾਰ! ਹੇ ਕੁਦਰਤਿ ਦੇ ਰਚਨਹਾਰ! ਹੇ ਖ਼ਲਕਤ ਦੇ ਮਾਲਕ! ਮੈਨੂੰ ਤੇਰਾ ਸਹਾਰਾ ਹੈ ।੨।੫।
O Creator Lord, by Your creative potency, You created the world; Nanak holds tight to Your support. ||2||5||