ਤਿਲੰਗ ਮਹਲਾ ੯ ਕਾਫੀ
Tilang, Ninth Mehl, Kaafee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥
ਮਨੁੱਖ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਨਾ ਹੈ, ਤਾਂ ਦਿਨ ਰਾਤ ਇੱਕ ਕਰ ਕੇ ਸਿਮਰਨਾ ਸ਼ੁਰੂ ਕਰ ਦੇ
If you are conscious, then be conscious of Him night and day, O mortal.
ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
(ਕਿਉਂਕਿ) ਜਿਵੇਂ ਤ੍ਰੇੜੇ ਹੋਏ ਘੜੇ ਵਿਚੋਂ ਪਾਣੀ (ਸਹਜੇ ਸਹਜੇ ਨਿਕਲਦਾ ਰਹਿੰਦਾ ਹੈ, ਤਿਵੇਂ ਹੀ) ਇਕ ਇਕ ਛਿਨ ਕਰ ਕੇ ਉਮਰ ਬੀਤਦੀ ਜਾ ਰਹੀ ਹੈ ।੧।ਰਹਾਉ
Each and every moment, your life is passing away, like water from a cracked pitcher. ||1||Pause||
ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥
ਹੇ ਮੂਰਖ! ਹੇ ਬੇ-ਸਮਝ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਕਿਉਂ ਨਹੀਂ ਗਾਂਦਾ?
Why do you not sing the Glorious Praises of the Lord, you ignorant fool?
ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥
ਮਾਇਆ ਦੇ ਝੂਠੇ ਲਾਲਚ ਵਿਚ ਫਸ ਕੇ ਤੂੰ ਮੌਤ ਨੂੰ (ਭੀ) ਚੇਤੇ ਨਹੀਂ ਕਰਦਾ ।੧।
You are attached to false greed, and you do not even consider death. ||1||
ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥
ਪਰ, ਹੇ ਨਾਨਕ! ਆਖ—ਜੇ ਮਨੁੱਖ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦੇਵੇ (ਭਾਵੇਂ ਸਿਮਰਨ-ਹੀਨਤਾ ਵਿਚ ਕਿਤਨੀ ਭੀ ਉਮਰ ਗੁਜ਼ਰ ਚੁਕੀ ਹੋਵੇ) ਫਿਰ ਭੀ ਕੋਈ ਨੁਕਸਾਨ ਨਹੀਂ ਹੁੰਦਾ
Even now, no harm has been done, if you will only sing God's Praises.
ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
ਕਿਉਂਕਿ) ਉਸ ਪਰਮਾਤਮਾ ਦੇ ਭਜਨ ਦੀ ਬਰਕਤਿ ਨਾਲ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਜਿੱਥੇ ਕੋਈ ਡਰ ਪੋਹ ਨਹੀਂ ਸਕਦਾ ।੨।੧।
Says Nanak, by meditating and vibrating upon Him, you shall obtain the state of fearlessness. ||2||1||