ਤਿਲੰਗ ਮਹਲਾ ੯ ॥
Tilang, Ninth Mehl:
ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥
ਹੇ ਮਨ! ਹੋਸ਼ ਕਰ, ਹੋਸ਼ ਕਰ! ਤੂੰ ਕਿਉਂ (ਮਾਇਆ ਦੇ ਮੋਹ ਵਿਚ) ਬੇ-ਪਰਵਾਹ ਹੋ ਕੇ ਸੌਂ ਰਿਹਾ ਹੈਂ?
Wake up, O mind! Wake up! Why are you sleeping unaware?
ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥
ਵੇਖ,) ਜੇਹੜਾ (ਇਹ) ਸਰੀਰ (ਮਨੁੱਖ ਦੇ) ਨਾਲ ਹੀ ਪੈਦਾ ਹੁੰਦਾ ਹੈ; ਇਹ ਭੀ (ਆਖ਼ਰ) ਨਾਲ ਨਹੀਂ ਜਾਂਦਾ ।੧।ਰਹਾਉ।
That body, which you were born with, shall not go along with you in the end. ||1||Pause||
ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥
ਹੇ ਮਨ! (ਵੇਖ,) ਮਾਂ, ਪਿਉ, ਪੁੱਤਰ, ਰਿਸ਼ਤੇਦਾਰ—ਜਿਨ੍ਹਾਂ ਨਾਲ ਮਨੁੱਖ (ਸਾਰੀ ਉਮਰ) ਪਿਆਰ ਕਰਦਾ ਰਹਿੰਦਾ ਹੈ
Mother, father, children and relatives whom you love,
ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥
ਜਦੋਂ ਜਿੰਦ ਸਰੀਰ ਵਿਚੋਂ ਵੱਖ ਹੁੰਦੀ ਹੈ, ਤਦੋਂ (ਉਹ ਸਾਰੇ ਰਿਸ਼ਤੇਦਾਰ, ਉਸ ਦੇ ਸਰੀਰ ਨੂੰ) ਅੱਗ ਵਿਚ ਪਾ ਦੇਂਦੇ ਹਨ ।੧।
will throw your body into the fire, when your soul departs from it. ||1||
ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥
ਹੇ ਨਾਨਕ! (ਆਖ—ਹੇ ਮਨ!) ਜਗਤ ਨੂੰ ਤੂੰ ਇਉਂ ਹੀ ਸਮਝ (ਕਿ ਇਥੇ) ਜ਼ਿੰਦਗੀ ਤਕ ਹੀ ਵਰਤਣ-ਵਿਹਾਰ ਰਹਿੰਦਾ ਹੈ
Your worldly affairs exist only as long as you are alive; know this well.
ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥
ਉਂਞ, ਇਹ ਸਾਰਾ ਸੁਪਨੇ ਵਾਂਗ ਹੀ ਹੈ । (ਇਸ ਵਾਸਤੇ ਜਦ ਤਕ ਜੀਊਂਦਾ ਹੈਂ) ਪਰਮਾਤਮਾ ਦੇ ਗੁਣ ਗਾਂਦਾ ਰਹੁ ।੨।੨।
O Nanak, sing the Glorious Praises of the Lord; everything is like a dream. ||2||2||