ਨਾਮਦੇਵ ਜੀ ॥
Naam Dayv Jee:
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ;
I am blind; Your Name, O Creator Lord, is my only anchor and support.
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ ।੧।ਰਹਾਉ।
I am poor, and I am meek. Your Name is my only support. ||1||Pause||
ਕਰੀਮਾਂ ਰਹੀਮਾਂ ਅਲਾਹ ਤੂ ਗਨੀਂ ॥
ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ,
O beautiful Lord, benevolent and merciful Lord, You are so wealthy and generous.
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀਂ ॥੧॥
ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?) ।੧।
You are ever-present in every presence, within and before me. ||1||
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥
ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ;
You are the river of life, You are the Giver of all; You are so very wealthy.
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ) ।੨।
You alone give, and You alone take away; there is no other at all. ||2||
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ?
You are wise, You are the supreme seer; how could I make You an object of thought?
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥
ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ।
O Lord and Master of Naam Dayv, You are the merciful Lord of forgiveness. ||3||1||2||