ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
ਹੇ ਸੱਜਣ! ਹੇ ਪਿਆਰੇ! ਤੇਰੀ ਸੋਇ ਠੰਢ ਪਾਣ ਵਾਲੀ ਹੈ (ਭਾਵ, ਤੇਰੀਆਂ ਕਥਾਂ ਕਹਾਣੀਆਂ ਸੁਣ ਕੇ ਮੈਨੂੰ ਠੰਡ ਪੈਂਦੀ ਹੈ); ਮੈਂ ਤੈਥੋਂ ਸਦਾ ਸਦਕੇ ਹਾਂ, ਕੁਰਬਾਨ ਹਾਂ ।
Hello, my friend, hello my friend. Is there any good news?
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
(ਹੇ ਮਿੱਤਰ!) ਤੇਰਾ ਨਾਮ (ਮੈਨੂੰ) ਸਭ ਤੋਂ ਵਧੀਕ ਪਿਆਰਾ (ਲੱਗਦਾ) ਹੈ,
I am a sacrifice, a devoted sacrifice, a dedicated and devoted sacrifice, to You.
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥
(ਇਸ ਨਾਮ ਦੀ ਬਰਕਤ ਨਾਲ ਹੀ, ਦੁਨੀਆ ਦੀ ਕਿਰਤ ਵਾਲੀ) ਤੇਰੀ ਦਿੱਤੀ ਹੋਈ ਵਿਗਾਰ ਭੀ (ਮੈਨੂੰ) ਮਿੱਠੀ ਲੱਗਦੀ ਹੈ ।੧।ਰਹਾਉ।
Slavery to You is so sublime; Your Name is noble and exalted. ||1||Pause||
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥
(ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ ਹੈਂ (ਭਾਵ, ਤੂੰ ਸਦਾ ਅਟੱਲ ਹੈਂ)
Where did you come from? Where have You been? And where are You going?
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥
ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ, ਕਿਸ਼ਨ ਭੀ ਤੂੰ ਆਪ ਹੀ ਹੈਂ) ।੧।
Tell me the truth, in the holy city of Dwaarikaa. ||1||
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ ਹਨ
How handsome is your turban! And how sweet is your speech.
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥
ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) ।੨।
Why are there Moghals in the holy city of Dwaarikaa? ||2||
ਚੰਦੀਂ ਹਜਾਰ ਆਲਮ ਏਕਲ ਖਾਨਾਂ ॥
(ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ
You alone are the Lord of so many thousands of worlds.
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥
ਹੇ ਪਾਤਸ਼ਾਹ! ਇਹੋ ਜਿਹਾ ਹੀ ਸਾਉਲੇ ਰੰਗ ਵਾਲਾ ਕ੍ਰਿਸ਼ਨ ਹੈ (ਭਾਵ, ਕ੍ਰਿਸ਼ਨ ਭੀ ਤੂੰ ਆਪ ਹੀ ਹੈਂ) ।੩।
You are my Lord King, like the dark-skinned Krishna. ||3||
ਅਸਪਤਿ ਗਜਪਤਿ ਨਰਹ ਨਰਿੰਦ ॥
ਤੂੰ ਆਪ ਹੀ ਸੂਰਜ-ਦੇਵਤਾ ਹੈਂ, ਤੂੰ ਆਪ ਹੀ ਇੰਦ੍ਰ ਹੈਂ, ਤੇ ਤੂੰ ਆਪ ਹੀ ਬ੍ਰਹਮਾ ਹੈਂ
You are the Lord of the sun, Lord Indra and Lord Brahma, the King of men.
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥
ਹੇ ਨਾਮਦੇਵ ਦੇ ਖਸਮ ਪ੍ਰਭੂ! ਤੂੰ ਆਪ ਹੀ ਮੀਰ ਹੈਂ ਤੂੰ ਆਪ ਹੀ ਕ੍ਰਿਸ਼ਨ ਹੈਂ ।੪।੨।੩।
You are the Lord and Master of Naam Dayv, the King, the Liberator of all. ||4||2||3||