ਸੂਹੀ ਮਹਲਾ ੧ ॥
Soohee, First Mehl:
ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥
ਜੇਹੜਾ ਮਨੁੱਖ ਜੋਗੀ ਬਣ ਜਾਂਦਾ ਹੈ ਉਹ ਜੋਗ ਹੀ ਕਮਾਂਦਾ ਹੈ (ਜੋਗ ਕਮਾਣ ਨੂੰ ਹੀ ਸਹੀ ਰਸਤਾ ਸਮਝਦਾ ਹੈ), ਜੋ ਮਨੁੱਖ ਗ੍ਰਿਹਸਤੀ ਬਣਦਾ ਹੈ ਉਹ ਭੋਗਾਂ ਵਿਚ ਹੀ ਮਸਤ ਹੈ
The Yogi practices yoga, and the pleasure-seeker practices eating.
ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥
ਜੇਹੜਾ ਮਨੁੱਖ ਤਪੀ ਬਣਦਾ ਹੈ ਉਹ (ਸਦਾ) ਤਪ (ਹੀ) ਕਰਦਾ ਹੈ, ਤੇ ਤੀਰਥ ਉਤੇ (ਜਾ ਕੇ) ਮਲ ਮਲ ਕੇ (ਭਾਵ, ਬੜੇ ਸਿਦਕ-ਸਰਧਾ ਨਾਲ) ਇਸ਼ਨਾਨ ਕਰਦਾ ਹੈ ।੧।
The austere practice austerities, bathing and rubbing themselves at sacred shrines of pilgrimage. ||1||
ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥
ਪਰ) ਹੇ ਪਿਆਰੇ (ਪ੍ਰਭੂ)! ਮੈਂ ਤਾਂ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ ਹੀ ਸੁਣਨਾ ਚਾਹੁੰਦਾ ਹਾਂ, ਜੇ ਕੋਈ (ਮੇਰੇ ਕੋਲ) ਬੈਠ ਜਾਏ ਤੇ ਮੈਨੂੰ ਸੁਣਾਵੇ ।੧।ਰਹਾਉ।
Let me hear some news of You, O Beloved; if only someone would come and sit with me, and tell me. ||1||Pause||
ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ ॥
(ਮਨੁੱਖ) ਜੇਹੋ ਜੇਹਾ ਬੀਜ ਬੀਜਦਾ ਹੈ ਉਹੋ (ਜੇਹਾ ਫਲ) ਵੱਢਦਾ ਹੈ, ਜੋ ਕੁਝ ਖੱਟੀ-ਕਮਾਈ ਕਰਦਾ ਹੈ, ਉਹੀ ਵਰਤਦਾ ਹੈ (ਜੋਗ ਭੋਗ ਤੇ ਤਪ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਕਮਾਈ ਨਹੀਂ ਹੈ ਪਰ ਪ੍ਰਭੂ ਦੀ ਹਜ਼ੂਰੀ ਵਿਚ ਸਿਫ਼ਤਿ-ਸਾਲਾਹ ਹੀ ਪਰਵਾਨ ਹੈ)
As one plants, so does he harvest; whatever he earns, he eats.
ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥
ਜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਪਰਵਾਨਾ ਲੈ ਕੇ (ਇਥੋਂ) ਜਾਏ ਤਾਂ ਅਗਾਂਹ (ਪ੍ਰਭੂ ਦੇ ਦਰ ਤੇ) ਉਸ ਨੂੰ ਰੋਕ-ਟੋਕ ਨਹੀਂ ਹੁੰਦੀ ।੨।
In the world hereafter, his account is not called for, if he goes with the insignia of the Lord. ||2||
ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥
ਮਨੁੱਖ ਜਿਹੋ ਜੇਹੀ ਕਾਰ ਕਮਾਂਦਾ ਹੈ ਉਹੋ ਜੇਹਾ ਉਸ ਦਾ ਨਾਮ ਪੈ ਜਾਂਦਾ ਹੈ (ਆਤਮਕ ਜੀਵਨ ਦੇ ਪੰਧ ਵਿਚ ਭੀ ਇਹੀ ਨਿਯਮ ਹੈ । ਭਗਤ ਉਹੀ ਜੋ ਭਗਤੀ ਕਰਦਾ ਹੈ । ਜੋਗ ਭੋਗ ਜਾਂ ਤਪ ਵਿਚੋਂ ਭਗਤੀ-ਭਾਵ ਪੈਦਾ ਨਹੀਂ ਹੋ ਸਕਦਾ) ।
According to the actions the mortal commits, so is he proclaimed.
ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥
(ਮਨੁੱਖ ਦਾ) ਜੇਹੜਾ ਸੁਆਸ (ਕਿਸੇ ਐਸੇ ਉੱਦਮ ਵਿਚ ਲੰਘਦਾ ਹੈ ਕਿ ਪਰਮਾਤਮਾ) ਉਸ ਦੇ ਮਨ ਵਿਚ ਨਹੀਂ ਵੱਸਦਾ ਤਾਂ ਉਹ ਸੁਆਸ ਵਿਅਰਥ ਹੀ ਜਾਂਦਾ ਹੈ ।੩।
And that breath which is drawn without thinking of the Lord, that breath goes in vain. ||3||
ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥
ਹੇ ਨਾਨਕ! ਜਿਸ (ਮਨੁੱਖਾ) ਸਰੀਰ ਵਿਚ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਨਹੀਂ ਵੱਸਦਾ ਉਹ ਸਰੀਰ ਕਿਸੇ ਕੰਮ ਨਹੀਂ ਆਉਂਦਾ (ਉਹ ਸਰੀਰ ਵਿਅਰਥ ਹੀ ਗਿਆ ਸਮਝੋ
I would sell this body, if someone would only purchase it.
ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥
ਇਸ ਵਾਸਤੇ) ਜੇ ਕੋਈ ਮਨੁੱਖ ਮੈਨੂੰ ਪ੍ਰਭੂ ਦਾ ਨਾਮ ਵੱਟੇ ਵਿਚ ਦੇ ਕੇ ਮੇਰਾ ਸਰੀਰ ਲੈਣਾ ਚਾਹੇ ਤਾਂ ਮੈਂ ਇਹ ਸਰੀਰ ਵੇਚਣ ਨੂੰ ਤਿਆਰ ਹਾਂ ਮੁੱਲ ਦੇਣ ਨੂੰ ਤਿਆਰ ਹਾਂ ।੪।੫।੭।
O Nanak, that body is of no use at all, if it does not enshrine the Name of the True Lord. ||4||5||7||