ਸੂਹੀ ਮਹਲਾ ੧ ਘਰੁ ੭
Soohee, First Mehl, Seventh House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥
ਗੋਦੜੀ ਪਹਿਨ ਲੈਣਾ ਪਰਮਾਤਮਾ ਨਾਲ ਮਿਲਾਪ ਦਾ ਸਾਧਨ ਨਹੀਂ ਹੈ, ਡੰਡਾ ਹੱਥ ਵਿਚ ਫੜ ਲਿਆਂ ਹਰੀ-ਮੇਲ ਨਹੀਂ ਹੋ ਜਾਂਦਾ, ਜੇ ਸਰੀਰ ਉਤੇ ਸੁਆਹ ਮਲ ਲਈਏ ਤਾਂ ਭੀ ਪ੍ਰਭੂ ਦਾ ਮਿਲਾਪ ਨਹੀਂ ਹੁੰਦਾ
Yoga is not the patched coat, Yoga is not the walking stick. Yoga is not smearing the body with ashes.
 
ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥
(ਕੰਨਾਂ ਵਿਚ) ਮੁੰਦ੍ਰਾਂ ਪਾਇਆਂ ਰੱਬ ਦਾ ਮੇਲ ਨਹੀਂ, ਜੇ ਸਿਰ ਮੁਨਾ ਲਈਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੋ ਸਕਦਾ, ਸਿੰਙੀ ਵਜਾਇਆਂ ਭੀ ਜੋਗ ਸਿੱਧ ਨਹੀਂ ਹੋ ਜਾਂਦਾ ।
Yoga is not the ear-rings, and not the shaven head. Yoga is not the blowing of the horn.
 
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਹਾਸਲ ਹੁੰਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ ।੧।
Remaining unblemished in the midst of the filth of the world - this is the way to attain Yoga. ||1||
 
ਗਲੀ ਜੋਗੁ ਨ ਹੋਈ ॥
ਨਿਰੀਆਂ ਗੱਲਾਂ ਕਰਨ ਨਾਲ ਪ੍ਰਭੂ-ਮਿਲਾਪ ਨਹੀਂ ਹੁੰਦਾ
By mere words, Yoga is not attained.
 
ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
ਉਹੀ ਮਨੁੱਖ ਜੋਗੀ ਅਖਵਾ ਸਕਦਾ ਹੈ ਜੋ ਇਕੋ ਜੇਹੀ ਨਿਗਾਹ ਨਾਲ ਸਭ (ਜੀਵਾਂ) ਨੂੰ ਬਰਾਬਰ (ਦੇ ਇਨਸਾਨ) ਸਮਝੇ ।੧।ਰਹਾਉ।
One who looks upon all with a single eye, and knows them to be one and the same - he alone is known as a Yogi. ||1||Pause||
 
ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥
(ਘਰੋਂ) ਬਾਹਰ ਮੜ੍ਹੀਆਂ ਵਿਚ ਮਸਾਣਾਂ ਵਿਚ ਰਿਹਾਂ ਪ੍ਰਭੂ-ਮੇਲ ਨਹੀਂ ਹੁੰਦਾ, ਸਮਾਧੀਆਂ ਲਾਇਆਂ ਭੀ ਰੱਬ ਨਹੀਂ ਮਿਲਦਾ
Yoga is not wandering to the tombs of the dead; Yoga is not sitting in trances.
 
ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥
ਜੇ ਦੇਸ ਪਰਦੇਸ ਵਿਚ ਭੌਂਦੇ ਫਿਰੀਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੁੰਦਾ । ਤੀਰਥ ਉਤੇ ਇਸ਼ਨਾਨ ਕੀਤਿਆਂ ਭੀ ਪ੍ਰਭੂ-ਪ੍ਰਾਪਤੀ ਨਹੀਂ ।
Yoga is not wandering through foreign lands; Yoga is not bathing at sacred shrines of pilgrimage.
 
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਆਉਂਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ ।੨।
Remaining unblemished in the midst of the filth of the world - this is the way to attain Yoga. ||2||
 
ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥
ਜਦੋਂ ਗੁਰੂ ਮਿਲ ਪਏ ਤਾਂ ਮਨ ਦਾ ਸਹਿਮ ਮੁੱਕ ਜਾਂਦਾ ਹੈ, ਵਿਕਾਰਾਂ ਵਲ ਦੌੜਦੇ ਮਨ ਨੂੰ ਰੋਕ ਕੇ ਰੱਖ ਸਕੀਦਾ ਹੈ, (ਮਨ ਵਿਚ ਪ੍ਰਭੂ ਦੇ ਅੰਮ੍ਰਿਤ ਨਾਮ ਦਾ ਇਕ) ਚਸ਼ਮਾ ਚੱਲ ਪੈਂਦਾ ਹੈ,
Meeting with the True Guru, doubt is dispelled, and the wandering mind is restrained.
 
ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥
ਅਡੋਲ ਅਵਸਥਾ ਦੀ ਰੌ ਬਣ ਜਾਂਦੀ ਹੈ; ਹਿਰਦੇ ਦੇ ਅੰਦਰ ਹੀ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ ।
Nectar rains down, celestial music resounds, and deep within, wisdom is obtained.
 
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
ਪਰਮਾਤਮਾ ਨਾਲ ਮਿਲਾਪ ਦੀ ਜਾਚ ਸਿਰਫ਼ ਇਸੇ ਤਰ੍ਹਾਂ ਆਉਂਦੀ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ ।੩।
Remaining unblemished in the midst of the filth of the world - this is the way to attain Yoga. ||3||
 
ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥
ਹੇ ਨਾਨਕ! ਪਰਮਾਤਮਾ ਦੇ ਮਿਲਾਪ ਦਾ ਅੱਭਿਆਸ ਇਉਂ ਕਰਨਾ ਚਾਹੀਦਾ ਹੈ ਕਿ ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਵਿਕਾਰਾਂ ਵਲੋਂ ਪਰੇ ਹਟੇ ਰਹਿਣਾ ਚਾਹੀਦਾ ਹੈ । (ਜੋਗੀ ਤਾਂ ਸਿੰਙ ਦਾ ਵਾਜਾ ਵਜਾਂਦਾ ਹੈ, ਪਰ ਸਿਮਰਨ-ਅੱਭਿਆਸ ਕਰਨ ਵਾਲੇ ਦੇ ਅੰਦਰ ਇਕ ਅਜੇਹਾ ਸੁਰੀਲਾ ਆਨੰਦ ਬਣਦਾ ਹੈ ਕਿ, ਮਾਨੋ) ਬਿਨਾ ਵਾਜਾ ਵਜਾਇਆਂ ਸਿੰਙ ਦਾ ਵਾਜਾ ਵੱਜ ਰਿਹਾ ਹੈ ।
O Nanak, remain dead while yet alive - practice such a Yoga.
 
ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥
ਜਦੋਂ ਮਨੁੱਖ ਇਸ ਆਤਮਕ ਆਨੰਦ ਨੂੰ ਮਾਣਨ ਲੱਗ ਪੈਂਦਾ ਹੈ) ਤਦੋਂ ਉਹ ਐਸੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿਸ ਵਿਚ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਰਹਿ ਜਾਂਦਾ ।
When the horn is blown without being blown, then you shall attain the state of fearless dignity.
 
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥
ਜਦੋਂ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹਿ ਸਕੀਏ, ਤਦੋਂ ਪ੍ਰਭੂ-ਮਿਲਾਪ ਦੀ ਜਾਚ ਆ ਜਾਂਦੀ ਹੈ ।੪।੧।੮।
Remaining unblemished in the midst of the filth of the world - this is the way to attain Yoga. ||4||1||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by