ਰਾਗੁ ਸੂਹੀ ਮਹਲਾ ੪ ਘਰੁ ੧
Raag Soohee, Fourth Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ,
My mind worships and adores the Lord's Name, through the Guru, and the Word of the Guru's Shabad.
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ।੧।
All the desires of my mind and body have been fulfilled; all fear of death has been dispelled. ||1||
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ
O my mind, sing the Glorious Praises of the Lord's Name.
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ।੧।ਰਹਾਉ।
And when the Guru is pleased and satisfied, the mind is instructed; it then joyfully drinks in the subtle essence of the Lord. ||1||Pause||
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ
The Sat Sangat, the True Congregation of the True Guru, is sublime and exalted. They sing the Glorious Praises of the Lord God.
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ।੨।
Bless me with Your Mercy, Lord, and unite me with the Sat Sangat; I wash the feet of Your humble servants. ||2||
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ । (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ ।
The Lord's Name is all. The Lord's Name is the essence of the Guru's Teachings, the juice, the sweetness of it.
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤੇ੍ਰਹ ਲਹਿ ਗਈ ।੩।
I have found the Ambrosial Nectar, the Divine Water of the Lord's Name, and all my thirst for it is quenched. ||3||
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ
The Guru, the True Guru, is my social status and honor; I have sold my head to the Guru.
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
ਹੇ ਦਾਸ ਨਾਨਕ! (ਆਖ—) ਹੇ ਗੁਰੂ! ਮੇਰਾ ਨਾਮ ‘ਗੁਰੂ ਕਾ ਸਿੱਖ’ ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤਿ ਬਖ਼ਸ਼ੀ ਰੱਖ) ।੪।੧।
Servant Nanak is called the chaylaa, the disciple of the Guru; O Guru, save the honor of Your servant. ||4||1||