ਸੂਹੀ ਮਹਲਾ ੪ ॥
Soohee, Fourth Mehl:
 
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥
ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ ।
The Lord's Name is the Love of the Lord. The Lord's Love is the permanent color.
 
ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥
ਜੇ (ਕਿਸੇ ਮਨੁੱਖ ਉਤੇ) ਗੁਰੂ ਤੱੁ੍ਰਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ ।੧।
When the Guru is totally satisfied and pleased, He colors us with the Lord's Love; this color shall never fade away. ||1||
 
ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ ।
O my mind, enshrine love for the Name of the Lord.
 
ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥
ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ ।੧।ਰਹਾਉ।
The Guru, satisfied and pleased, taught me about the Lord, and my Sovereign Lord King met with me at once. ||1||Pause||
 
ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥
ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ ।
The self-willed manmukh is like the ignorant bride, who comes and goes again and again in reincarnation.
 
ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥
ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ ।੨।
The Lord God does not come into her consciousness, and her mind is stuck in the love of duality. ||2||
 
ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥
ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ । ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ ।
I am full of filth, and I practice evil deeds; O Lord, save me, be with me, merge me into Your Being!
 
ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥
ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ ।੩।
The Guru has bathed me in the pool of Ambrosial Nectar, and all my dirty sins and mistakes have been washed away. ||3||
 
ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥
ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ ।
O Lord God, Merciful to the meek and the poor, please unite me with the Sat Sangat, the True Congregation.
 
ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩।
Joining the Sangat, servant Nanak has obtained the Lord's Love; my mind and body are drenched in it. ||4||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by