ਸੂਹੀ ਮਹਲਾ ੪ ॥
Soohee, Fourth Mehl:
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥
ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਉਂਞ) ਜ਼ਬਾਨੀ ਰਾਮ ਰਾਮ ਉਚਾਰਦੇ ਹਨ, ਸਦਾ ਧੋਖਾ-ਫਰੇਬ (ਭੀ) ਕਰਦੇ ਰਹਿੰਦੇ ਹਨ, ਉਹਨਾਂ ਦਾ ਦਿਲ ਪਵਿਤ੍ਰ ਨਹੀਂ ਹੋ ਸਕਦਾ
One who chants the Name of the Lord, Har, Har, while constantly practicing deception, shall never become pure of heart.
ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥
ਉਹ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਅਨੇਕਾਂ ਧਾਰਮਿਕ ਕਰਮ ਹਰ ਵੇਲੇ ਕਰਦੇ ਰਹਿੰਦੇ ਹਨ, ਪਰ ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਮਿਲਦਾ ।੧।
He may perform all sorts of rituals, night and day, but he shall not find peace, even in dreams. ||1||
ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥
ਹੇ ਗਿਆਨਵਾਨ! ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ (ਮਨ ਉਤੇ ਪ੍ਰਭੂ ਦੀ ਭਗਤੀ ਦਾ ਰੰਗ ਨਹੀਂ ਚੜ੍ਹ ਸਕਦਾ, ਜਿਵੇਂ)
O wise ones, without the Guru, there is no devotional worship.
ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥
ਭਾਵੇਂ ਹਰੇਕ ਮਨੁੱਖ ਪਿਆ ਤਰਲੇ ਲਏ, ਕਦੇ ਕੋਰੇ ਕੱਪੜੇ ਉੱਤੇ ਰੰਗ ਨਹੀਂ ਚੜ੍ਹਦਾ ।੧।ਰਹਾਉ।
The untreated cloth does not take up the dye, no matter how much everyone may wish it. ||1||Pause||
ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮੰਤ੍ਰਾਂ ਦਾ) ਜਾਪ (ਧੂਣੀਆਂ ਦਾ) ਤਪਾਣਾ (ਆਦਿਕ) ਕਸ਼ਟ ਦੇਣ ਵਾਲੇ ਸਾਧਨ ਕਰਦਾ ਹੈ, ਵਰਤ ਰੱਖਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦਾ (ਆਤਮਕ) ਰੋਗ ਦੂਰ ਨਹੀਂ ਹੁੰਦਾ
The self-willed manmukh may perform chants, meditations, austere self-discipline, fasts and devotional worship, but his sickness does not go away.
ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥
ਉਸ ਦੇ ਮਨ ਵਿਚ ਅਹੰਕਾਰ ਦਾ ਵੱਡਾ ਰੋਗ ਟਿਕਿਆ ਰਹਿੰਦਾ ਹੈ । ਉਹ ਮਾਇਆ ਦੇ ਮੋਹ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ ।੨।
Deep within him is the sickness of excessive egotism; in the love of duality he is ruined. ||2||
ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥
ਹੇ ਭਾਈ! (ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ
Outwardly, he wears religious robes and he is very clever, but his mind wanders in the ten directions.
ਹਉਮੈ ਬਿਆਪਿਆ ਸਬਦੁ ਨ ਚੀਨ੍ਹੈ ਫਿਰਿ ਫਿਰਿ ਜੂਨੀ ਆਵੈ ॥੩॥
ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੩।
Engrossed in ego, he does not remember the Word of the Shabad; over and over again, he is reincarnated. ||3||
ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹ (ਆਤਮਕ ਜੀਵਨ ਦੇ ਰਸਤੇ ਨੂੰ) ਸਮਝ ਲੈਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ
O Nanak, that mortal who is blessed with the Lord's Glance of Grace, understands Him; that humble servant meditates on the Naam, the Name of the Lord.
ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥
ਗੁਰੂ ਦੀ ਕਿਰਪਾ ਨਾਲ ਉਹ ਇਕ ਪਰਮਾਤਮਾ ਨਾਲ ਹੀ ਸਾਂਝ ਬਣਾਈ ਰੱਖਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ।੪।੪।
By Guru's Grace, he understands the One Lord, and is absorbed into the One Lord. ||4||4||