ਸੂਹੀ ਮਹਲਾ ੪ ॥
Soohee, Fourth Mehl:
ਜਿਹਵਾ ਹਰਿ ਰਸਿ ਰਹੀ ਅਘਾਇ ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਰਸ ਵਿਚ ਰੱਜੀ ਰਹਿੰਦੀ ਹੈ
My tongue remains satisfied with the subtle essence of the Lord.
ਗੁਰਮੁਖਿ ਪੀਵੈ ਸਹਜਿ ਸਮਾਇ ॥੧॥
ਉਹ ਸਦਾ ਉਹ ਨਾਮ-ਰਸ ਹੀ ਪੀਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।
The Gurmukh drinks it in, and merges in celestial peace. ||1||
ਹਰਿ ਰਸੁ ਜਨ ਚਾਖਹੁ ਜੇ ਭਾਈ ॥
ਹੇ ਪਿਆਰੇ ਸੱਜਣੋ! ਜੇ ਤੁਸੀ ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਲਵੋ
If you taste the subtle essence of the Lord, O humble Siblings of Destiny,
ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥
ਤਾਂ ਫਿਰ ਕਿਸੇ ਭੀ ਹੋਰ ਸੁਆਦ ਵਿਚ ਨਹੀਂ ਫਸੋਗੇ ।੧।ਰਹਾਉ।
then how can you be enticed by other flavors? ||1||Pause||
ਗੁਰਮਤਿ ਰਸੁ ਰਾਖਹੁ ਉਰ ਧਾਰਿ ॥
ਹੇ ਭਾਈ! ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਸੁਆਦ ਆਪਣੇ ਹਿਰਦੇ ਵਿਚ ਵਸਾਈ ਰੱਖ
Under Guru's Instructions, keep this subtle essence enshrined in your heart.
ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥
ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰਸ ਵਿਚ ਮਗਨ ਹੋ ਜਾਂਦੇ ਹਨ, ਉਹ ਮੁਰਾਰੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ।੨।
Those who are imbued with the subtle essence of the Lord, are immersed in celestial bliss. ||2||
ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥
ਪਰ, ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਚੱਖ ਸਕਦਾ,
The self-willed manmukh cannot even taste the subtle essence of the Lord.
ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥
ਉਹ ਜਿਉਂ ਜਿਉਂ ਆਪਣੀ ਸਿਆਣਪ ਦਾ) ਅਹੰਕਾਰ ਕਰਦਾ ਹੈ (ਤਿਉਂ ਤਿਉਂ) ਉਸ ਨੂੰ ਵਧੀਕ ਵਧੀਕ ਸਜ਼ਾ ਮਿਲਦੀ ਹੈ (ਆਤਮਕ ਕਲੇਸ਼ ਸਹਾਰਨਾ ਪੈਂਦਾ ਹੈ) ।੩।
He acts out in ego, and suffers terrible punishment. ||3||
ਨਦਰਿ ਕਰੇ ਤਾ ਹਰਿ ਰਸੁ ਪਾਵੈ ॥
ਹੇ ਨਾਨਕ! (ਆਖ—ਹੇ ਭਾਈ!) ਜਦੋਂ ਪਰਮਾਤਮਾ (ਕਿਸੇ ਮਨੁੱਖ ਉਤੇ) ਮੇਹਰ ਦੀ ਨਿਗਾਹ ਕਰਦਾ ਹੈ ਤਦੋਂ ਉਹ ਪ੍ਰਭੂ ਦੇ ਨਾਮ ਦਾ ਸੁਆਦ ਹਾਸਲ ਕਰਦਾ ਹੈ,
But if he is blessed with the Lord's Kind Mercy, then he obtains the subtle essence of the Lord.
ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥
ਫਿਰ) ਉਹ ਹਰਿ-ਨਾਮ ਦੇ ਸੁਆਦ ਵਿਚ ਮਗਨ ਹੋ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੪।੩।੭।
O Nanak, absorbed in this subtle essence of the Lord, sing the Glorious Praises of the Lord. ||4||3||7||