ਮਾਝ ਮਹਲਾ ੫ ॥
Maajh, Fifth Mehl:
ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥
ਹੇ ਸਖੀ ! ਜਿਸ ਹਿਰਦੇ-ਘਰ ਵਿਚ ਪ੍ਰਭੂ-ਪਤੀ ਨੇ (ਆਪਣੇ ਪਰਕਾਸ਼ ਨਾਲ) ਚੰਗਾ ਭਾਗ ਲਾ ਦਿੱਤਾ ਹੋਵੇ
That house, in which the soul-bride has married her Husband Lord
ਤਿਤੁ ਘਰਿ ਸਖੀਏ ਮੰਗਲੁ ਗਾਇਆ ॥
ਉਸ ਹਿਰਦੇ-ਘਰ ਵਿਚ (ਪ੍ਰਭ-ਪਤੀ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾਂਦਾ ਹੈ
-in that house, O my companions, sing the Songs of rejoicing.
ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥
ਜਿਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਨੇ ਆਤਮਕ ਸੁੰਦਰਤਾ ਬਖ਼ਸ਼ ਦਿੱਤੀ ਹੋਵੇ, ਉਸ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਸੋਭਦੇ ਹਨ ਆਤਮਕ ਖ਼ੁਸ਼ੀਆਂ ਸੋਭਦੀਆਂ ਹਨ ।੧।
Joy and celebrations decorate that house, in which the Husband Lord has adorned His soul-bride. ||1||
ਸਾ ਗੁਣਵੰਤੀ ਸਾ ਵਡਭਾਗਣਿ ॥
ਜੇਹੜੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਬਣ ਜਾਏ, ਉਹ ਸਭ ਗੁਣਾਂ ਦੀ ਮਾਲਕ ਬਣ ਜਾਂਦੀ ਹੈ, ਉਹ ਵੱਡੇ ਭਾਗਾਂ ਵਾਲੀ ਹੋ ਜਾਂਦੀ ਹ
She is virtuous, and she is very fortunate;
ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥
ਉਹ (ਆਤਮ-ਗਿਆਨ-ਰੂਪ) ਪੁੱਤਰ ਵਾਲੀ, ਚੰਗੇ ਸੁਭਾਉ ਵਾਲੀ ਤੇ ਸੁਹਾਗ-ਭਾਗ ਵਾਲੀ ਬਣ ਜਾਂਦੀ ਹੈ
she is blessed with sons and tender-hearted. The happy soul-bride is loved by her Husband.
ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥
ਜੇਹੜੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਬਣ ਜਾਏ ਉਸ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ, ਉਹ ਸੁਚੱਜੀ ਘਾੜਤ ਵਾਲੇ ਮਨ ਦੀ ਮਾਲਕ ਤੇ ਚੰਗੀ ਸੂਝ ਦੀ ਮਾਲਕ ਬਣ ਜਾਂਦੀ ਹੈ ।੨।
She is beautiful, wise, and clever. That soul-bride is the beloved of her Husband Lord. ||2||
ਅਚਾਰਵੰਤਿ ਸਾਈ ਪਰਧਾਨੇ ॥
ਉਸ ਦਾ ਆਚਰਨ ਉੱਚਾ ਹੋ ਜਾਂਦਾ ਹੈ ਉਹ (ਸੰਗਤਿ ਵਿਚ) ਮੰਨੀ-ਪ੍ਰਮੰਨੀ ਜਾਂਦੀ ਹ
She is well-mannered, noble and distinguished.
ਸਭ ਸਿੰਗਾਰ ਬਣੇ ਤਿਸੁ ਗਿਆਨੇ ॥
ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਦਾ ਸਦਕਾ ਸਾਰੇ ਆਤਮਕ ਗੁਣ ਉਸ ਦੇ ਜੀਵਨ ਨੂੰ ਸਵਾਰ ਦੇਂਦੇ ਹਨ
She is decorated and adorned with wisdom.
ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ (ਰੰਗੀਜ ਕੇ) ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ ਉਹ ਉੱਚੀ ਕੁਲ ਵਾਲੀ ਸਮਝੀ ਜਾਂਦੀ ਹੈ, ਉਹ ਭਰਾਵਾਂ ਵਾਲੀ ਹੋ ਜਾਂਦੀ ਹੈ ।੩।
She is from a most respected family; she is the queen, adorned with the Love of her Husband Lord. ||3||
ਮਹਿਮਾ ਤਿਸ ਕੀ ਕਹਣੁ ਨ ਜਾਏ ॥
ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ
Her glory cannot be described;
ਜੋ ਪਿਰਿ ਮੇਲਿ ਲਈ ਅੰਗਿ ਲਾਏ ॥
ਜਿਸ ਜੀਵ-ਇਸਤ੍ਰੀ ਨੰੂ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਵਿਚ ਲੀਨ ਕਰ ਲਿਆ ਹੋਵੇ
she melts in the Embrace of her Husband Lord.
ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥
ਹੇ ਦਾਸ ਨਾਨਕ ! ਜੇਹੜਾ ਪਰਮਾਤਮਾ ਅਪਹੁੰਚ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ਉਹ ਉਸ ਜੀਵ-ਇਸਤ੍ਰੀ ਦਾ ਸਦਾ ਕਾਇਮ ਰਹਿਣ ਵਾਲਾ ਸੁਹਾਗ-ਭਾਗ ਬਣ ਜਾਂਦਾ ਹੈ, ਉਸ ਜੀਵ-ਇਸਤ੍ਰੀ ਨੂੰ ਉਸ ਦੇ ਪ੍ਰੇਮ ਦਾ ਆਸਰਾ ਸਦਾ ਮਿਲਿਆ ਰਹਿੰਦਾ ਹੈ ।੪।੪।੧੧।
Her marriage is eternal; her Husband is Inaccessible and Incomprehensible. O Servant Nanak, His Love is her only Support. ||4||4||11||