ਸੂਹੀ ਮਹਲਾ ੪ ॥
Soohee, Fourth Mehl:
 
ਤਿਨ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥
ਹੇ ਭਾਈ! ਧੁਰ ਦਰਗਾਹ ਤੋਂ ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਲੇਖ ਲਿਖਿਆ ਹੰੁਦਾ ਹੈ, ਉਹੀ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਆਰਾਧਨ ਕਰਦੇ ਹਨ (ਅਤੇ ਪਰਮਾਤਮਾ ਉਹਨਾਂ ਦੀ ਹੀ ਪੱਖ ਕਰਦਾ ਹੈ) ।
They alone worship and adore the Lord deep within, who are blessed with such pre-ordained destiny from the very beginning of time.
 
ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥
ਪਿਆਰਾ ਕਰਤਾਰ ਜਿਨ੍ਹਾਂ ਦਾ ਪੱਖ ਕਰਦਾ ਹੈ, ਕੋਈ ਮਨੁੱਖ ਉਹਨਾਂ ਦੀ ਨਿੰਦਾ ਕਰ ਕੇ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੧।
What can anyone do to undermine them? My Creator Lord is on their side. ||1||
 
ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । ਹੇ ਮਨ! ਪ੍ਰਭੂ ਦਾ ਧਿਆਨ ਧਰਿਆ ਕਰ । ਪਰਮਾਤਮਾ (ਜੀਵ ਦੇ) ਜਨਮਾਂ ਜਨਮਾਂਤਰਾਂ ਦੇ ਵਿਕਾਰ ਦੂਰ ਕਰਨ ਦੀ ਸਮਰਥਾ ਰੱਖਦਾ ਹੈ ।੧।ਰਹਾਉ।
So meditate on the Lord, Har, Har, O my mind. Meditate on the Lord, O mind; He is the Eliminator of all the pains of reincarnation. ||1||Pause||
 
ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥
ਹੇ ਭਾਈ! ਧੁਰ ਦਰਗਾਹ ਤੋਂ ਪਰਮਾਤਮਾ ਨੇ ਆਪਣੇ ਭਗਤਾਂ ਨੂੰ ਆਪਣੀ ਆਤਮਕ ਜੀਵਨ ਦੇਣ ਵਾਲੀ ਭਗਤੀ ਦਾ ਖ਼ਜ਼ਾਨਾ ਬਖ਼ਸ਼ਿਆ ਹੋਇਆ ਹੈ
In the very beginning, the Lord blessed His devotees with the Ambrosial Nectar, the treasure of devotion.
 
ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥
ਜੇਹੜਾ ਮਨੁੱਖ ਮੂਰਖ ਹੁੰਦਾ ਹੈ ਉਹੀ ਉਹਨਾਂ ਦੀ ਬਰਾਬਰੀ ਕਰਦਾ ਹੈ (ਇਸ ਈਰਖਾ ਦੇ ਕਾਰਨ, ਸਗੋਂ) ਉਸ ਦਾ ਮੂੰਹ ਇਸ ਲੋਕ ਤੇ ਪਰਲੋਕ ਵਿਚ ਕਾਲਾ ਹੁੰਦਾ ਹੈ (ਉਹ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ) ।੨।
Anyone who tries to compete with them is a fool; his face shall be blackened here and hereafter. ||2||
 
ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥
ਹੇ ਭਾਈ! ਉਹੀ ਮਨੁੱਖ ਭਗਤ ਹਨ, ਉਹ ਮਨੁੱਖ (ਪਰਮਾਤਮਾ ਦੇ) ਸੇਵਕ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ । ਉਹਨਾਂ (ਸੇਵਕਾਂ ਭਗਤਾਂ) ਦੀ ਸਰਨ ਪਿਆਂ ਪਰਮਾਤਮਾ (ਦਾ ਮਿਲਾਪ) ਪ੍ਰਾਪਤ ਹੁੰਦਾ ਹੈ ।
They alone are devotees, and they alone are selfless servants, who love the Lord's Name.
 
ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥
(ਸੇਵਕਾਂ ਭਗਤਾਂ ਦੇ) ਨਿੰਦਕ ਦੇ ਸਿਰ ਉਤੇ (ਤਾਂ ਜਗਤ ਵਲੋਂ) ਸੁਆਹ (ਹੀ) ਪੈਂਦੀ ਹੈ ।੩।
By their selfless service, they find the Lord, while ashes fall on the heads of the slanderers. ||3||
 
ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥
ਹੇ ਭਾਈ! (ਉਂਞ ਤਾਂ ਆਪਣੇ ਅੰਦਰ ਦੀ ਫਿਟਕਾਰ ਨੂੰ) ਉਹੀ ਮਨੁੱਖ ਜਾਣਦਾ ਹੈ ਜਿਸ ਦੇ ਹਿਰਦੇ ਵਿਚ ਇਹ ਬਖ਼ੀਲੀ ਵਾਲੀ ਦਸ਼ਾ) ਵਾਪਰਦੀ ਹੈ । (ਪਰ) ਤੁਸੀ ਜਗਤ ਦੇ ਗੁਰੂ ਨਾਨਕ (ਪਾਤਸ਼ਾਹ) ਨੂੰ ਭੀ ਪੁੱਛ ਕੇ ਵਿਚਾਰ ਕਰ ਵੇਖੋ (ਇਹ ਯਕੀਨ ਜਾਣੋ ਕਿ) ਜਗਤ ਦੇ ਸ਼ੁਰੂ ਤੋਂ ਲੈ ਕੇ ਯੁਗਾਂ ਦੇ ਸ਼ੁਰੂ ਤੋਂ ਲੈ ਕ
He alone knows this, who experiences it within the home of his own self. Ask Guru Nanak, the Guru of the world, and reflect upon it.
 
ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥
ਕਦੇ ਵੀ ਕਿਸੇ ਮਨੁੱਖ ਨੇ (ਮਹਾ ਪੁਰਖਾਂ ਨਾਲ) ਈਰਖਾ ਦੀ ਰਾਹੀਂ (ਆਤਮਕ ਜੀਵਨ ਦਾ ਧਨ) ਨਹੀਂ ਲੱਭਾ । (ਮਹਾਂ ਪੁਰਖਾਂ ਨਾਲ) ਸੇਵਕ-ਭਾਵਨਾ ਰੱਖਿਆਂ ਹੀ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੁੰਦਾ ਹੈ ।੪।੨।੯।
Throughout the four generations of the Gurus, from the beginning of time and throughout the ages, no one has ever found the Lord by back-biting and undermining. Only by serving the Lord with love, is one emancipated. ||4||2||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by