ਸੂਹੀ ਮਹਲਾ ੪ ॥
Soohee, Fourth Mehl:
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
ਹੇ ਪ੍ਰਭੂ! ਤੂੰ (ਸਾਰੀ ਸ੍ਰਿਸ਼ਟੀ ਦਾ) ਪੈਦਾ ਕਰਨ ਵਾਲਾ ਹੈਂ, (ਆਪਣੀ ਰਚੀ ਸ੍ਰਿਸ਼ਟੀ ਬਾਬਤ) ਹਰੇਕ ਗੱਲ ਤੰੂ ਆਪ ਹੀ ਜਾਣਦਾ ਹੈਂ । ਤੇਰੇ ਪਾਸੋਂ ਕੋਈ ਗੱਲ ਗੁੱਝੀ ਨਹੀਂ (ਇਸ ਵਾਸਤੇ) ਤੈਨੂੰ ਕੇਹੜੀ ਗੱਲ ਆਖ ਕੇ ਸੁਣਾਈ ਜਾਏ ।
You Yourself, O Creator, know everything; what can I possibly tell You?
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
ਹਰੇਕ ਜੀਵ ਦੀ ਬੁਰਾਈ ਅਤੇ ਭਲਾਈ ਦਾ ਤੈਨੂੰ ਆਪ ਹੀ ਪਤਾ ਲੱਗ ਜਾਂਦਾ ਹੈ । (ਤਾਹੀਏਂ) ਜਿਹੋ ਜਿਹਾ ਕਰਮ ਕੋਈ ਜੀਵ ਕਰਦਾ ਹੈ, ਉਸ ਦਾ ਉਹੋ ਜਿਹਾ ਫਲ ਉਹ ਪਾ ਲੈਂਦਾ ਹੈ ।੧।
You know all the bad and the good; as we act, so are we rewarded. ||1||
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥
ਹੇ ਮੇਰੇ ਮਾਲਕ! ਤੂੰ (ਹਰੇਕ ਜੀਵ ਦੇ) ਅੰਦਰ ਦੀ ਹਾਲਤ ਜਾਣਦਾ ਹੈਂ
O my Lord and Master, You alone know the state of my inner being.
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
ਕਿਸੇ ਦੇ ਅੰਦਰ ਬੁਰਾਈ ਹੈ, ਕਿਸੇ ਦੇ ਅੰਦਰ ਭਲਾਈ, ਤੈਨੂੰ ਹਰੇਕ ਗੱਲ ਦਾ ਪਤਾ ਲੱਗ ਜਾਂਦਾ ਹੈ । ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਹੀ ਤੂੰ (ਹਰੇਕ ਜੀਵ ਨੂੰ ਚੰਗੇ ਜਾਂ ਮੰਦੇ ਨਾਮ ਨਾਲ) ਸੱਦਦਾ ਹੈਂ ।੧।ਰਹਾਉ।
You know all the bad and the good; as it pleases You, so You make us speak. ||1||Pause||
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥
ਹੇ ਭਾਈ! ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਬਣਾਇਆ ਹੈ, ਹਰੇਕ ਸਰੀਰ (ਭੀ) ਪ੍ਰਭੂ ਨੇ ਹੀ ਬਣਾਇਆ ਹੈ । ਮਨੁੱਖ ਸਰੀਰ ਵਿਚ ਭਗਤੀ ਭੀ ਪ੍ਰਭੂ ਆਪ ਹੀ ਕਰਾਂਦਾ ਹੈ ।
The Lord has infused the love of Maya into all bodies; through this human body, there comes the opportunity to worship the Lord with devotion.
ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਆਨੰਦ ਬਖ਼ਸ਼ਦਾ ਹੈਂ । ਹੇ ਭਾਈ! ਅਨੇਕਾਂ ਜੀਵ ਐਸੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਉਹ ਆਪ ਹੀ ਮਾਇਆ ਵਿਚ ਫਸਾਈ ਰੱਖਦਾ ਹੈ ।੨।
You unite some with the True Guru, and bless them with peace; while others, the self-willed manmukhs, are engrossed in worldly affairs. ||2||
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥
ਹੇ ਮੇਰੇ ਕਰਤਾਰ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ, ਤੂੰ ਸਭ ਜੀਵਾਂ ਦਾ (ਖਸਮ) ਹੈਂ । ਸਭ ਜੀਵਾਂ ਦੇ ਸਿਰ ਉਤੇ ਤੂੰ ਹੀ (ਕਿਰਤ ਦਾ) ਲੇਖ ਲਿਖਿਆ ਹੋਇਆ ਹੈ ।
All belong to You, and You belong to all, O my Creator Lord; You wrote the words of destiny on the forehead of everyone.
ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
ਉਸ ਲੇਖ (ਅਨੁਸਾਰ) ਜਿਹੋ ਜਿਹੀ ਨਿਗਾਹ ਤੂੰ ਕਿਸੇ ਜੀਵ ਉਤੇ ਕਰਦਾ ਹੈਂ ਉਹੋ ਜਿਹਾ ਉਹ ਬਣ ਜਾਂਦਾ ਹੈ । (ਚਾਹੇ ਕੋਈ ਚੰਗਾ ਹੈ, ਚਾਹੇ ਕੋਈ ਮੰਦਾ ਹੈ) ਤੇਰੀ ਨਿਗਾਹ ਤੋਂ ਬਿਨਾ ਕੋਈ ਭੀ ਜੀਵ (ਚੰਗਾ ਜਾਂ ਮੰਦਾ) ਨਹੀਂ (ਬਣਿਆ) ।੩।
As You bestow Your Glance of Grace, so are mortals made; without Your Gracious Glance, no one assumes any form. ||3||
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥
ਹੇ ਦਾਸ ਨਾਨਕ (ਆਖ—) ਹੇ ਮੇਰੇ ਕਰਤਾਰ! ਤੂੰ ਕਿਤਨਾ ਵੱਡਾ ਹੈਂ—ਇਹ ਗੱਲ ਤੂੰ ਆਪ ਹੀ ਜਾਣਦਾ ਹੈਂ । ਸਾਰੀ ਲੁਕਾਈ ਸਦਾ ਤੇਰਾ ਧਿਆਨ ਧਰਦੀ ਹੈ
You alone know Your Glorious Greatness; everyone constantly meditates on You.
ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
ਜਸ ਨੂੰ ਤੂੰ ਚਾਹੁੰਦਾ ਹੈਂ ਉਸ ਨੂੰ (ਆਪਣੇ ਚਰਨਾਂ ਵਿਚ) ਤੂੰ ਜੋੜ ਲੈਂਦਾ ਹੈਂ । ਉਹ ਮਨੁੱਖ (ਤੇਰੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ ।੪।੨।੧੩।
That being, with whom You are pleased, is united with You; O servant Nanak, only such a mortal is accepted. ||4||2||13||