ਸੂਹੀ ਮਹਲਾ ੪ ॥
Soohee, Fourth Mehl:
 
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ । ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ ।
All that happens, and all that will happen, is by His Will. If we could do something by ourselves, we would.
 
ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ । ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ।੧।
By ourselves, we cannot do anything at all. As it pleases the Lord, He preserves us. ||1||
 
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ ।
O my Dear Lord, everything is in Your power.
 
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ । ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ।੧।ਰਹਾਉ।
I have no power to do anything at all. As it pleases You, You forgive us. ||1||Pause||
 
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ­ਨੂੰ) ਕੰਮ ਵਿਚ ਲਾਇਆ ਹੋਇਆ ਹੈ ।
You Yourself bless us with soul, body and everything. You Yourself cause us to act.
 
ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ।੨।
As You issue Your Commands, so do we act, according to our pre-ordained destiny. ||2||
 
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ । ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ ।
You created the entire Universe out of the five elements; if anyone can create a sixth, let him.
 
ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ । ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ । ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ।੩।
You unite some with the True Guru, and cause them to understand, while others, the self-willed manmukhs, do their deeds and cry out in pain. ||3||
 
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ ।
I cannot describe the glorious greatness of the Lord; I am foolish, thoughtless, idiotic and lowly.
 
ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ।੪।੪।੧੫।੨੪।
Please, forgive servant Nanak, O my Lord and Master; I am ignorant, but I have entered Your Sanctuary. ||4||4||15||24||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by