ਮਾਝ ਮਹਲਾ ੫ ॥
Maajh, Fifth Mehl:
ਖੋਜਤ ਖੋਜਤ ਦਰਸਨ ਚਾਹੇ ॥
ਅਨੇਕਾਂ ਲੋਕ (ਜੰਗਲਾਂ ਪਹਾੜਾਂ ਵਿਚ) ਭਾਲ ਕਰਦੇ ਕਰਦੇ (ਪਰਮਾਤਮਾ ਦੇ) ਦਰਸਨ ਦੀਆਂ ਤਾਂਘਾਂ ਕਰਦੇ ਹਨ
I have searched and searched, seeking the Blessed Vision of His Darshan.
ਭਾਤਿ ਭਾਤਿ ਬਨ ਬਨ ਅਵਗਾਹੇ ॥
ਕਈ ਕਿਸਮਾਂ ਦੇ ਜੰਗਲ ਗਾਹ ਮਾਰਦੇ ਹਨ (ਪਰ ਇਸ ਤਰ੍ਹਾਂ ਪਰਮਾਤਮਾ ਦਾ ਦਰਸਨ ਨਹੀਂ ਹੁੰਦਾ)
I travelled through all sorts of woods and forests.
ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥
ਉਹ ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਤੋਂ ਵੱਖਰਾ ਭੀ ਹੈ ਤੇ ਤਿੰਨ-ਗੁਣੀ ਸੰਸਾਰ ਵਿਚ ਵਿਆਪਕ ਭੀ ਹੈ । ਕੋਈ ਵਿਰਲਾ ਐਸਾ ਹੈ, ਜੋ ਉਸ ਨੂੰ ਲਿਆ ਕੇ ਮਿਲਾ ਸਕਦਾ ਹੈ ।੧।
My Lord, Har, Har, is both absolute and related, unmanifest and manifest; is there anyone who can come and unite me with Him? ||1||
ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥
ਕਈ ਐਸੇ ਹਨ ਜੋ ਛੇ ਸ਼ਾਸਤ੍ਰਾਂ ਨੂੰ ਵਿਚਾਰਦੇ ਹਨ ਤੇ ਉਹਨਾਂ ਦਾ ਉਪਦੇਸ਼ ਮੂੰਹ ਨਾਲ (ਸੁਣਾਂਦੇ ਹਨ),
People recite from memory the wisdom of the six schools of philosophy;
ਪੂਜਾ ਤਿਲਕੁ ਤੀਰਥ ਇਸਨਾਨਾ ॥
ਦੇਵ-ਪੂਜਾ ਕਰਦੇ ਹਨ ਮੱਥੇ ਤੇ ਤਿਲਕ ਲਾਂਦੇ ਹਨ, ਤੀਰਥਾਂ ਦੇ ਇਸ਼ਨਾਨ ਕਰਦੇ ਹਨ
they perform worship services, wear ceremonial religious marks on their foreheads, and take ritual cleansing baths at sacred shrines of pilgrimage.
ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥
ਕਈ ਐਸੇ ਹਨ ਜੋ ਨਿਵਲੀ ਕਰਮ ਆਦਿਕ ਜੋਗੀਆਂ ਵਾਲੇ ਚੌਰਾਸੀ ਆਸਣ ਕਰਦੇ ਹਨ । ਪਰ ਇਹਨਾਂ ਉੱਦਮਾਂ ਨਾਲ (ਮਨ ਵਿਚ) ਸ਼ਾਂਤੀ ਨਹੀਂ ਆਉਂਦੀ ।੨।
They perform the inner cleansing practice with water and adopt the eighty-four Yogic postures; but still, they find no peace in any of these. ||2||
ਅਨਿਕ ਬਰਖ ਕੀਏ ਜਪ ਤਾਪਾ ॥
ਜੋਗੀ ਲੋਕ ਅਨੇਕਾਂ ਸਾਲ ਜਪ ਕਰਦੇ ਹਨ, ਤਪ ਸਾਧਦੇ ਹਨ;
They chant and meditate, practicing austere self-discipline for years and years;
ਗਵਨੁ ਕੀਆ ਧਰਤੀ ਭਰਮਾਤਾ ॥
ਸਾਰੀ ਧਰਤੀ ਉਤੇ ਭ੍ਰਮਣ ਭੀ ਕਰਦੇ ਹਨ
they wander on journeys all over the earth;
ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥
(ਇਸ ਤਰ੍ਹਾਂ ਭੀ) ਹਿਰਦੇ ਵਿਚ ਇਕ ਖਿਨ ਵਾਸਤੇ ਭੀ ਸ਼ਾਂਤੀ ਨਹੀਂ ਆਉਂਦੀ । ਫਿਰ ਭੀ ਜੋਗੀ ਇਹਨਾਂ ਜਪਾਂ ਤਪਾਂ ਦੇ ਪਿੱਛੇ ਹੀ ਮੁੜ ਮੁੜ ਦੌੜਦਾ ਹੈ ।੩।
and yet, their hearts are not at peace, even for an instant. The Yogi rises up and goes out, over and over again. ||3||
ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥
ਪਰਮਾਤਮਾ ਨੇ ਕਿਰਪਾ ਕਰ ਕੇ ਮੈਨੂੰ ਗੁਰੂ ਮਿਲਾ ਦਿੱਤਾ ਹੈ
By His Mercy, I have met the Holy Saint.
ਮਨੁ ਤਨੁ ਸੀਤਲੁ ਧੀਰਜੁ ਪਾਇਆ ॥
ਗੁਰੂ ਪਾਸੋਂ ਮੈਨੂੰ ਧੀਰਜ ਮਿਲੀ ਹੈ, ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ ਮੇਰਾ ਤਨ ਠੰਢਾ-ਠਾਰ ਹੋ ਗਿਆ ਹੈ (ਮੇਰੇ ਮਨ ਤੇ ਗਿਆਨ-ਇੰਦ੍ਰਿਆਂ ਵਿਚੋਂ ਵਿਕਾਰਾਂ ਦੀ ਤਪਸ਼ ਮੁੱਕ ਗਈ ਹੈ)
My mind and body have been cooled and soothed; I have been blessed with patience and composure.
ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
(ਗੁਰੂ ਦੀ ਮਿਹਰ ਨਾਲ) ਅਬਿਨਾਸ਼ੀ ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ । ਹੁਣ (ਇਹ ਦਾਸ) ਨਾਨਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਹੀ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਪ੍ਰਭੂ-ਚਰਨਾਂ ਵਿਚ ਜੋੜੀ ਰੱਖਦੀ ਹੈ) ।੪।੫।੧੨।
The Immortal Lord God has come to dwell within my heart. Nanak sings the songs of joy to the Lord. ||4||5||12||