ਸੂਹੀ ਮਹਲਾ ੫ ॥
Soohee, Fifth Mehl:
ਕਿਆ ਗੁਣ ਤੇਰੇ ਸਾਰਿ ਸਮ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥
ਮੈਂ ਗੁਣ-ਹੀਨ ਦੇ ਹੇ ਦਾਤਾਰ! ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ? (ਮੈਂ ਤਾਂ ਤੇਰਾ ਮੁੱਲ-ਖ਼ਰੀਦਿਆ ਸੇਵਕ ਹਾਂ) ਮੁੱਲ-ਖ਼ਰੀਦਿਆ ਨੌਕਰ ਕੋਈ ਚਲਾਕੀ ਦੀ ਗੱਲ ਨਹੀਂ ਕਰ ਸਕਦਾ
What virtues and excellences of Yours should I cherish and contemplate? I am worthless, while You are the Great Giver.
ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥
(ਹੇ ਦਾਤਾਰ! ਮੇਰਾ) ਇਹ ਸਰੀਰ ਤੇ ਮੇਰੀ ਇਹ ਜਿੰਦ ਸਭ ਤੇਰੇ ਹੀ ਦਿੱਤੇ ਹੋਏ ਹਨ ।੧।
I am Your slave - what clever tricks could I ever try? This soul and body are totally Yours||1||
ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥
ਹੇ ਚੋਜੀ ਲਾਲ! ਹੇ ਪ੍ਰੀਤਮ! ਹੇ ਮਨ ਨੂੰ ਮੋਹ ਲੈਣ ਵਾਲੇ! ਅਸੀ ਜੀਵ ਤੇਰੇ ਦਰਸਨ ਤੋਂ ਕੁਰਬਾਨ ਹਾਂ ।੧।ਰਹਾਉ।
O my Darling, Blissful Beloved, who fascinates my mind - I am a sacrifice to the Blessed Vision of Your Darshan. ||1||Pause||
ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ ਸਦਾ ਸਦਾ ਉਪਕਾਰੇ ॥
(ਹੇ ਦਾਤਾਰ!) ਤੂੰ ਮਾਲਕ ਹੈਂ, ਦਾਤਾਂ ਦੇਣ ਵਾਲਾ ਹੈਂ, ਮੈਂ (ਤੇਰੇ ਦਰ ਤੇ) ਕੰਗਾਲ ਮੰਗਤਾ ਹਾਂ, ਤੂੰ ਸਦਾ ਹੀ ਤੂੰ ਸਦਾ ਹੀ ਮੇਰੇ ਉਤੇ ਮੇਹਰਬਾਨੀਆਂ ਕਰਦਾ ਹੈਂ
O God, You are the Great Giver, and I am just a poor beggar; You are forever and ever benevolent.
ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥
ਹੇ ਮੇਰੇ ਅਪਹੁੰਚ ਅਤੇ ਬੇਅੰਤ ਮਾਲਕ! ਕੋਈ ਐਸਾ ਕੰਮ ਨਹੀਂ ਜੋ (ਤੇਰੀ ਮਦਦ ਤੋਂ ਬਿਨਾ) ਮੈਥੋਂ ਹੋ ਸਕੇ ।੨।
I cannot accomplish anything by myself, O my Unapproachable and Infinite Lord and Master. ||2||
ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥
ਹੇ ਪ੍ਰਭੂ! ਮੈਂ ਤੇਰੀ ਕੇਹੜੀ ਸੇਵਾ ਕਰਾਂ? ਮੈਂ ਕੀਹ ਆਖ ਕੇ ਤੈਨੂੰ ਖ਼ੁਸ਼ ਕਰਾਂ? ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਹਾਸਲ ਕਰਾਂ? ਤੇਰੀ ਹਸਤੀ ਦਾ ਮਾਪ ਨਹੀਂ ਲੱਭ ਸਕਦਾ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ
What service can I perform? What should I say to please You? How can I gain the Blessed Vision of Your Darshan?
ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥
ਮੇਰਾ ਮਨ ਸਦਾ ਤੇਰੇ ਚਰਨਾਂ ਵਿਚ ਪਏ ਰਹਿਣ ਨੂੰ ਤਰਸਦਾ ਹੈ ।੩।
Your extent cannot be found - Your limits cannot be found. My mind longs for Your Feet. ||3||
ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥
ਹੇ ਪ੍ਰਭੂ! ਮੈਂ ਢੀਠ ਹੋ ਕੇ (ਮੁੜ ਮੁੜ, ਤੇਰੇ ਦਰ ਤੋਂ) ਮੰਗਦਾ ਹਾਂ, ਮੈਨੂੰ ਇਹ ਦਾਨ ਮਿਲ ਜਾਏ ਕਿ ਮੇਰੇ ਮੱਥੇ ਉਤੇ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਲੱਗਦੀ ਰਹ
I beg with persistence to receive this gift, that the dust of the Saints might touch my face.
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥
ਹੇ ਨਾਨਕ! (ਆਖ—) ਜਿਸ ਦਾਸ ਉਤੇ ਗੁਰੂ ਨੇ ਮੇਹਰ ਕਰ ਦਿੱਤੀ, ਪ੍ਰਭੂ ਨੇ (ਉਸ ਨੂੰ ਆਪਣੇ) ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ।੪।੬।
The Guru has showered His Mercy upon servant Nanak; reaching out with His Hand, God has delivered him. ||4||6||