ਸੂਹੀ ਮਹਲਾ ੫ ॥
Soohee, Fifth Mehl:
ਘਰ ਮਹਿ ਠਾਕੁਰੁ ਨਦਰਿ ਨ ਆਵੈ ॥
(ਸਾਕਤ ਨੂੰ ਆਪਣੇ) ਹਿਰਦੇ-ਘਰ ਵਿਚ ਮਾਲਕ-ਪ੍ਰਭੂ (ਵੱਸਦਾ)
Within the home of his own self, he does not even come to see his Lord and Master.
ਗਲ ਮਹਿ ਪਾਹਣੁ ਲੈ ਲਟਕਾਵੈ ॥੧॥
ਨਹੀਂ ਦਿੱਸਦਾ ਪੱਥਰ (ਦੀ ਮੂਰਤੀ) ਲੈ ਕੇ ਆਪਣੇ ਗਲ ਵਿਚ ਲਟਕਾਈ ਫਿਰਦਾ ਹੈ ।੧।
And yet, around his neck, he hangs a stone god. ||1||
ਭਰਮੇ ਭੂਲਾ ਸਾਕਤੁ ਫਿਰਤਾ ॥
ਹੇ ਭਾਈ! ਪਰਮਾਤਮਾ ਨਾਲੋਂ ਟੱੁਟਾ ਹੋਇਆ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਤੁਰਿਆ ਫਿਰਦਾ ਹੈ
The faithless cynic wanders around, deluded by doubt.
ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥
(ਮੂਰਤੀ ਪੂਜਾ ਕਰ ਕੇ) ਪਾਣੀ (ਹੀ) ਰਿੜਕਦਾ ਹੈ, ਇਹ ਵਿਅਰਥ ਮੇਹਨਤ ਕਰ ਕੇ ਆਤਮਕ ਮੌਤ ਸਹੇੜਦਾ ਰਹਿੰਦਾ ਹੈ ।੧।ਰਹਾਉ।
He churns water, and after wasting his life away, he dies. ||1||Pause||
ਜਿਸੁ ਪਾਹਣ ਕਉ ਠਾਕੁਰੁ ਕਹਤਾ ॥
ਹੇ ਭਾਈ! ਸਾਕਤ ਮਨੁੱਖ ਜਿਸ ਪੱਥਰ ਨੂੰ ਪਰਮਾਤਮਾ ਆਖਦਾ (ਸਮਝਦਾ) ਰਹਿੰਦਾ ਹ
That stone, which he calls his god,
ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
ਉਹ ਪੱਥਰ (ਆਪਣੇ) ਉਸ (ਪੁਜਾਰੀ) ਨੂੰ ਭੀ ਲੈ ਕੇ (ਪਾਣੀ ਵਿਚ) ਡੁੱਬ ਜਾਂਦਾ ਹੈ ।੨।
that stone pulls him down and drowns him. ||2||
ਗੁਨਹਗਾਰ ਲੂਣ ਹਰਾਮੀ ॥
ਹੇ ਪਾਪੀ! ਹੇ ਅਕਿਰਤਘਣ! ਪੱਥਰ ਦੀ ਬੇੜੀ (ਨਦੀ ਤੋਂ) ਪਾਰ ਨਹੀਂ ਲੰਘ ਸਕਦੀ
O sinner, you are untrue to your own self;
ਪਾਹਣ ਨਾਵ ਨ ਪਾਰਗਿਰਾਮੀ ॥੩॥
(ਪੱਥਰ ਦੀ ਮੂਰਤੀ ਦੀ ਪੂਜਾ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਾ ਸਕਦੀ) ।੩।
a boat of stone will not carry you across. ||3||
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਮਾਲਕ-ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੈ
Meeting the Guru, O Nanak, I know my Lord and Master.
ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥
ਉਸ ਨੂੰ ਉਹ ਕਰਤਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ।੪।੩।੯।
The Perfect Architect of Destiny is pervading and permeating the water, the land and the sky. ||4||3||9||