ਸੂਹੀ ਮਹਲਾ ੫ ॥
Soohee, Fifth Mehl:
ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
ਹੇ ਪ੍ਰਭੂ! ਤੂੰ ਹੀ ਮੇਰੀ ਜਿੰਦ ਹੈਂ, ਤੂੰ ਹੀ ਮੇਰੀ ਜਿੰਦ ਦਾ ਸਹਾਰਾ ਹੈਂ
You are my Life, the very Support of my breath of life.
ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥
ਤੈਨੂੰ ਹੀ ਵੇਖ ਕੇ ਮੇਰਾ ਮਨ ਧੀਰਜ ਫੜਦਾ ਹੈ ।੧।
Gazing upon You, beholding You, my mind is soothed and comforted. ||1||
ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥
ਹੇ ਪ੍ਰਭੂ! ਤੂੰ ਹੀ ਮੇਰਾ ਸੱਜਣ ਹੈਂ ਤੂੰ ਹੀ ਮੇਰਾ ਪਿਆਰਾ ਹੈਂ (ਮੇਹਰ ਕਰ)
You are my Friend, You are my Beloved.
ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥
ਕਿਸੇ ਭੀ ਵੇਲੇ ਮਨ ਤੋਂ ਨਾਹ ਵਿੱਸਰ ।੧।ਰਹਾਉ।
I shall never forget You. ||1||Pause||
ਬੈ ਖਰੀਦੁ ਹਉ ਦਾਸਰੋ ਤੇਰਾ ॥
ਹੇ ਪ੍ਰਭੂ! ਮੈਂ ਮੁੱਲ ਖ਼ਰੀਦਿਆ ਹੋਇਆ ਤੇਰਾ ਨਿਮਾਣਾ ਜਿਹਾ ਸੇਵਕ ਹਾਂ, ਤੂੰ ਮੇਰਾ ਵੱਡਾ ਮਾਲਕ ਹੈਂ
I am Your indentured servant; I am Your slave.
ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥
ਤੂੰ ਸਾਰੇ ਗੁਣਾਂ ਨਾਲ ਭਰਪੂਰ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨।
You are my Great Lord and Master, the treasure of excellence. ||2||
ਕੋਟਿ ਦਾਸ ਜਾ ਕੈ ਦਰਬਾਰੇ ॥
ਹੇ ਭਾਈ! ਉਹ ਪ੍ਰਭੂ ਐਸਾ ਹੈ ਕਿ ਕੋ੍ਰੜਾਂ ਸੇਵਕ ਉਸ ਦੇ ਦਰ ਤੇ (ਡਿੱਗੇ ਰਹਿੰਦੇ ਹਨ)
There are millions of servants in Your Court - Your Royal Darbaar.
ਨਿਮਖ ਨਿਮਖ ਵਸੈ ਤਿਨ੍ਹ ਨਾਲੇ ॥੩॥
ਉਹ ਹਰ ਵੇਲੇ ਉਹਨਾਂ ਦੇ ਨਾਲ ਵੱਸਦਾ ਹੈ ।੩।
Each and every instant, You dwell with them. ||3||
ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥
ਹੇ ਨਾਨਕ! (ਆਖ—ਹੇ ਪ੍ਰਭੂ!) ਮੇਰੀ ਆਪਣੀ ਪਾਂਇਆਂ ਕੁਝ ਭੀ ਨਹੀਂ, (ਮੇਰੇ ਪਾਸ ਜੋ ਕੁਝ ਭੀ ਹੈ) ਸਭ ਕੁਝ ਤੇਰਾ ਬਖ਼ਸ਼ਿਆ ਹੋਇਆ ਹੈ
I am nothing; everything is Yours.
ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥
ਤਾਣੇ ਪੇਟੇ ਵਾਂਗ ਤੂੰ ਹੀ ਮੇਰੇ ਨਾਲ ਵੱਸਦਾ ਹੈਂ ।੪।੫।੧੧।
Through and through, You abide with Nanak. ||4||5||11||