ਸੂਹੀ ਮਹਲਾ ੫ ॥
Soohee, Fifth Mehl:
ਸੂਖ ਮਹਲ ਜਾ ਕੇ ਊਚ ਦੁਆਰੇ ॥
ਹੇ ਭਾਈ! ਉਸ (ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ) ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ (ਹੀ) ਵੱਸਦੇ ਹਨ ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ
His Mansions are so comfortable, and His gates are so lofty.
ਤਾ ਮਹਿ ਵਾਸਹਿ ਭਗਤ ਪਿਆਰੇ ॥੧॥
ਤੇ ਜਿਸ ਦੇ ਦਰਵਾਜ਼ੇ ਉੱਚੇ ਹਨ (ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ) ।੧।
Within them, His beloved devotees dwell. ||1||
ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਬੜੀ ਹੀ ਸੁਆਦਲੀ ਹੈ
The Natural Speech of God is so very sweet.
ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥
ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ।੧।ਰਹਾਉ।
How rare is that person, who sees it with his eyes. ||1||Pause||
ਤਹ ਗੀਤ ਨਾਦ ਅਖਾਰੇ ਸੰਗਾ ॥
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤਿ-ਸਾਲਾਹ ਵਿਚ (ਮਾਨੋ) ਗੀਤ ਤੇ ਰਾਗ ਹੋ ਰਹੇ ਹੁੰਦੇ ਹਨ (ਉਸ ਵਿਚ, ਮਾਨੋ) ਪਿੜ ਬੱਝੇ ਹੁੰਦੇ ਹਨ (ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ)
There, in the arena of the congregation, the divine music of the Naad, the sound current, is sung.
ਊਹਾ ਸੰਤ ਕਰਹਿ ਹਰਿ ਰੰਗਾ ॥੨॥
ਉਸ ਸਿਫ਼ਤਿ-ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੨।
There, the Saints celebrate with their Lord. ||2||
ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥
ਹੇ ਭਾਈ! ਸਿਫ਼ਤਿ-ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ
Neither birth nor death is there, neither pain nor pleasure.
ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥
ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ ।੩।
The Ambrosial Nectar of the True Name rains down there. ||3||
ਗੁਹਜ ਕਥਾ ਇਹ ਗੁਰ ਤੇ ਜਾਣੀ ॥
ਹੇ ਭਾਈ! (ਸਿਫ਼ਤਿ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ (ਤਾਹੀਏਂ)
From the Guru, I have come to know the mystery of this speech.
ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥
ਨਾਨਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ।੪।੬।੧੨।
Nanak speaks the Bani of the Lord, Har, Har. ||4||6||12||