ਸੂਹੀ ਮਹਲਾ ੫ ॥
Soohee, Fifth Mehl:
ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
ਹੇ ਭਾਈ! (ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕੋ੍ਰੜਾਂ ਪਾਪ ਲਹਿ ਜਾਂਦੇ ਹਨ
By the Blessed Vision of their Darshan, millions of sins are erased.
ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥
ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੧।
Meeting with them, this terrifying world-ocean is crossed over||1||
ਓਇ ਸਾਜਨ ਓਇ ਮੀਤ ਪਿਆਰੇ ॥
ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ
They are my companions, and they are my dear friends,
ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥
ਉਹ (ਹੀ) ਮੇਰੇ ਪਿਆਰੇ ਮਿੱਤਰ ਹਨ ।੧।ਰਹਾਉ।
who inspire me to remember the Lord's Name. ||1||Pause||
ਜਾ ਕਾ ਸਬਦੁ ਸੁਨਤ ਸੁਖ ਸਾਰੇ ॥
ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ
Hearing the Word of His Shabad, I am totally at peace.
ਜਾ ਕੀ ਟਹਲ ਜਮਦੂਤ ਬਿਦਾਰੇ ॥੨॥
ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ ।੨।
When I serve Him, the Messenger of Death is chased away. ||2||
ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥
ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ
His comfort and consolation soothes and supports my mind.
ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥
ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ ।੩।
Remembering Him in meditation, my face is radiant and bright. ||3||
ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ
God embellishes and supports His servants.
ਸਰਣਿ ਨਾਨਕ ਤਿਨ੍ਹ ਸਦ ਬਲਿਹਾਰੇ ॥੪॥੭॥੧੩॥
ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ ।੪।੭।੧੩।
Nanak seeks the Protection of their Sanctuary; he is forever a sacrifice to them. ||4||7||13||